ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਬਹੁਤ ਹੀ ਪਿਆਰੀ ਜੋੜੀ ਆਪਣੀ ਅਗਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਲਈ ਦੁਬਾਰਾ ਇਕੱਠੇ ਹੋਣ ਲਈ ਤਿਆਰ ਹਨ। ਇਹ ਫਿਲਮ 4 ਮਾਰਚ 2022 ਨੂੰ ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ਦੇ ਟੀਜ਼ਰ ਅਤੇ ਟਾਈਟਲ ਟਰੈਕ ਤੋਂ ਬਾਅਦ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ।
ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਹੀ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਅਦਾਕਾਰਾ ਸੋਨਮ ਬਾਜਵਾ ਤੇ ਗੁਰਨਾਮ ਭੁੱਲਰ ਉੱਤੇ ਫਿਲਮਾਇਆ ਗਿਆ ਹੈ। ਗੀਤ ਦਾ ਨਾਮ ‘ਜਿੰਨਾ-ਜਿੰਨਾ’ ਹੈ। ਇਸ ਗੀਤ ‘ਚ ਗੁਰਨਾਮ ਭੁੱਲਰ ਬਿਆਨ ਕਰ ਰਹੇ ਨੇ ਕਿਵੇਂ ਉਹ ਮੰਨਤ ਦੇ ਪਿਆਰ ‘ਚ ਡੁੱਬਦੇ ਜਾ ਰਹੇ ਨੇ। ਇਸ ਗੀਤ ਦੇ ਬੋਲ ਵੀ ਗੁਰਨਾਮ ਭੁੱਲਰ ਨੇ ਹੀ ਲਿਖੇ ਨੇ ਤੇ ਮਿਊਜ਼ਿਕ Daddy Beats ਨੇ ਦਿੱਤਾ ਹੈ।
ਇਸ ਗੀਤ ਨੂੰ ਟਾਈਮਸ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਰੋਮਾਂਟਿਕ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਰੁਪਿੰਦਰ ਇੰਦਰਜੀਤ ਵੱਲੋਂ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ।
Comment here