ਅੱਜ ਭਗਵੰਤ ਮਾਨ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਮਾਰੋਹ ਵਿੱਚ ਲਗਭਗ 2 ਲੱਖ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੂਰੀ ਕੈਬਨਿਟ ਸਣੇ ਮੌਜੂਦ ਰਹਿਣਗੇ। ਕੇਜਰੀਵਾਲ ਇਸ ਸਮਾਰੋਹ ਵਿੱਚ ਪਹੁੰਚਣ ਲਈ ਰਵਾਨਾ ਹੋ ਚੁੱਕੇ ਹਨ।
ਖਟਕੜ ਕਲਾਂ ਲਈ ਨਿਕਲਣ ਵੇਲੇ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਿਰੀ ਸਵੇਰ ਵਿੱਚ ਅੱਜ ਪੂਰਾ ਪੰਜਾਬ ਇਕੱਠਾ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦੀ ਸਹੁੰ ਚੁੱਕੇਗਾ। ਉਸ ਇਤਿਹਾਸਕ ਪਲ ਦਾ ਸਾਕਸ਼ੀ ਬਣਨ ਲਈ ਮੈਂ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਗਿਆ ਹਾਂ।
Comment here