ਖਟਕੜ ਕਲਾਂ ਵਿੱਚ ਭਗਵੰਤ ਮਾਨ 12 ਵਜ ਕੇ 10 ਮਿੰਟ ‘ਤੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪਹਿਲੀ ਵਾਰ ਕਿਸੇ ਜਨਤਕ ਥਾਂ ‘ਤੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪਹਿਲੀ ਵਾਰ ਪੰਜਾਬ ਵਿੱਚ ਸਰਕਾਰ ਬਣਨ ਜਾ ਰਹੀ ਹੈ।
ਭਗਵੰਤ ਮਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਸਹੁੰ ਚੁੱਕ ਸਮਾਰੋਹ ਲਈ ਵਧਾਈ ਦਿੱਤੀ।
ਅਖਿਲੇਸ਼ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਨੂੰ ਸਹੁੰ ਚੁੱਕ ਸਮਾਰੋਹ ਲਈ ਬਹੁਤ-ਬਹੁਤ ਵਧਾਈ ਤੇ ਸ਼ੁਭਕਾਮਨਾਵਾਂ। ਆਸ ਹੈ ਕਿ ਉਨ੍ਹਾਂ ਦੀ ਕੁਸ਼ਲ ਲੀਡਰਸ਼ਿਪ ਵਿੱਚ ਪੰਜਾਬ ‘ਚ ਤਰੱਕੀ, ਭਾਈਚਾਰੇ ਤੇ ਨਵੇਂ ਨਜ਼ਰੀਏ ਦੀ ਫਸਲ ਖੂਬ ਲਹਿਰਾਏ।
Comment here