ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਕੰਗ ਨੇ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਸੀਟ ਲਈ ਦਾਅਵਾ ਠੋਕਿਆ ਹੈ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਮੇਰਾ ਲੰਮਾ ਸਿਆਸੀ ਤਜਰਬਾ ਹੈ। ਰਾਜ ਸਭਾ ਮੈਂਬਰ ਲਈ ਇਸ ਦੀ ਲੋੜ ਹੁੰਦੀ ਹੈ. ਹਾਲਾਂਕਿ ਉਨ੍ਹਾਂ ਇਹ ਜ਼ਰੂਰ ਕਿਹਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਦੀ ਟਿਕਟ ਮਿਲਦੀ ਹੈ ਜਾਂ ਨਹੀਂ, ਇਹ ਫੈਸਲਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਕੰਗ ਜਲਦ ਹੀ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ।

ਕੰਗ ਟਿਕਟ ਕੱਟਣ ‘ਤੇ ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪੰਜਾਬ ਵਿੱਚ 5 ਰਾਜ ਸਭਾ ਸੀਟਾਂ ਖਾਲੀ ਹੋ ਰਹੀਆਂ ਹਨ। ਪੰਜਾਬ ਵਿੱਚ ਮਿਲੀਆਂ 92 ਸੀਟਾਂ ਦੇ ਲਿਹਾਜ਼ ਨਾਲ ‘ਆਪ’ ਦੇ ਹੀ ਉਮੀਦਵਾਰ ਜਿੱਤਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
Comment here