ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ CM ਭਗਵੰਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ CM ਭਗਵੰਤ ਨੂੰ ਵਧਾਈ ਦਿੱਤੀ ਅਤੇ ਫੁੱਲਾਂ ਦਾ ਇੱਕ ਗੁਲਦਸਤਾ ਵੀ ਭੇਂਟ ਕੀਤਾ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤ ਕੇ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਿਲ ਕੀਤੀ ਹੈ।
ਦੱਸ ਦੇਈਏ ਕਿ ਸੋਮਵਾਰ ਨੂੰ ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ 5 ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਕ੍ਰਿਕਟਰ ਹਰਭਜਨ ਸਿੰਘ, ਪੰਜਾਬ ਦੇ ‘ਆਪ’ ਸਹਿ-ਇੰਚਾਰਜ ਰਾਘਵ ਚੱਢਾ, IIT ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਦਾ ਨਾਮ ਸ਼ਾਮਿਲ ਹੈ । ਇਨ੍ਹਾਂ ਉਮੀਦਵਾਰਾਂ ਵੱਲੋਂ ਰਾਜ ਸਭਾ ਲਈ ਸੋਮਵਾਰ ਨੂੰ ਨਾਮਜ਼ਦਗੀ ਦਾਖਲ ਕਰ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਸੰਦੀਪ ਪਾਠਕ ਨੇ ਦਿੱਲੀ ਵਿੱਚ 2020 ਅਤੇ ਫਿਰ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਹੈ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ। ਸੂਤਰਾਂ ਮੁਤਾਬਕ CM ਭਗਵੰਤ ਮਾਨ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ ।
Comment here