NationNewsPunjab newsWorld

ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ”

ਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਸੰਦੀਪ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਨੰਗਲ ਅੰਬੀਆਂ ਵਿਖੇ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਵਿਧਾਇਕ ਗੁਰਲਾਲ ਸਿੰਘ ਘਨੌਰ, ਬਚਿੱਤਰ ਸਿੰਘ ਕੁਹਾੜ, ਸੁਰਿੰਦਰ ਸਿੰਘ ਮਾਣਕ ਯੂ. ਕੇ., ਤਰਸੇਮ ਸਿੰਘ ਮੋਰਾਂਵਾਲੀ, ਜਥੇਦਾਰ ਹਾਕਮ ਸਿੰਘ ਤੋਂ ਇਲਾਵਾ ਹੋਰ ਲੋਕਾਂ ਵੱਲੋਂ ਸੰਦੀਪ ਨੂੰ ਸ਼ਰਧਾਂਜਲੀ ਦਿੱਤੀ ਗਈ।

Santokh chaudhary announces
Santokh chaudhary announces

ਇਸ ਮੌਕੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਕਬੱਡੀ ਦਾ ਇੱਕ ਪ੍ਰਸਿੱਧ ਖਿਡਾਰੀ ਸੀ, ਜਿਸ ਦੇ ਜਾਣ ਨਾਲ ਕਬੱਡੀ ਜਗਤ, ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸੰਦੀਪ ਦੇ ਨਾਂ ’ਤੇ ਪਿੰਡ ਦੇ ਸਰਕਾਰੀ ਸਕੂਲ ਦੀ ਗਰਾਊਂਡ ਵਿੱਚ ਇੱਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸਦੇ ਲਈ ਉਨ੍ਹਾਂ ਵੱਲੋਂ ਆਪਣੇ ਐੱਮ. ਪੀ. ਫੰਡ ਵਿੱਚੋਂ10 ਲੱਖ ਰੁਪਏ ਦਿੱਤੇ ਜਾਣਗੇ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ15 ਲੱਖ ਰੁਪਏ ਦਿੱਤੇ ਜਾਣਗੇ।

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਡਿਊਟੀ ਲਾਈ ਗਈ ਹੈ ਤੇ ਉਨ੍ਹਾਂ ਦੇ ਹੁਕਮਾਂ ’ਤੇ ਸੰਦੀਪ ਦੇ ਕਾਤਲਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।

Comment here

Verified by MonsterInsights