ਪੰਜਾਬ ਦੇ ਨਵੇਂ CM ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ ਵਿੱਚ CM ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਰਾਜ ਦੇ ਬਹੁਤ ਸਾਰੇ ਅਹਿਮ ਮੁੱਦੇ ਚੁੱਕੇ ਤੇ ਪੰਜਾਬ ਦੇ ਵਿਕਾਸ ਲਈ ਕੇਂਦਰ ਤੋਂ ਮਦਦ ਮੰਗੀ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ CM ਮਾਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਨੇ ਟਵੀਟ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਤੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐੱਮ ਮੋਦੀ ਨੇ ਟਵੀਟ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਸੀ। ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ।
Comment here