ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪਨੇਤਾ ਡਾ. ਰਾਜਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਸੋਨੀਆ ਗਾਂਧੀ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟਾਈ।
ਬਾਜਵਾ ਨੇ ਕਿਹਾ ਕਿ ਸਮਾਂ ਘੱਟ ਸੀ, ਇਸ ਲਈ ਉਹ ਸਾਨੂੰ ਸਿਰਫ 15 ਮਿੰਟ ਹੀ ਮਿਲੇ। ਅਸੀਂ ਉਨ੍ਹਾਂ ਨੂੰ ਪੰਜਾਬ ਵਿਚ ਸਰਕਾਰ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ। ਖਾਸ ਕਰਕੇ ਉਨ੍ਹਾਂ ਨੂੰ ਸੂਬੇ ਦੇ ਲਾਅ ਐਂਡ ਆਰਡਰ ਬਾਰੇ ਦੱਸਿਆ। ਸੋਨੀਆ ਗਾਂਧੀ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ‘ਤੇ ਚਿੰਤਾ ਪ੍ਰਗਟਾਈ।
ਗੌਰਤਲਬ ਹੈ ਕਿ ਮੀਟਿੰਗ ਸਵੇਰੇ 11 ਵਜੇ ਹੋਣੀ ਸੀ ਪਰ ਬਾਅਦ ਵਿਚ ਉਸ ਦਾ ਸਮਾਂ ਸ਼ਾਮ 4 ਵਜੇ ਤੋਂ ਬਾਅਦ ਕਰ ਦਿੱਤਾ ਗਿਆ। ਕਾਂਗਰਸੀ ਨੇਤਾਵਾਂ ਮੁਤਾਬਕ ਦਿੱਲੀ ਵਿਚ ਕਾਂਗਰਸ ਹਾਈਕਮਾਨ ਦੀ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਮੀਟਿੰਗ ਹੋਈ। ਕਈ ਨੇਤਾਵਾਂ ਨੇ ਮਿਲ ਕੇ ਹਾਈਕਮਾਨ ਨੂੰ ਵੀ ਤਾਕਤ ਦਿਖਾਈ। ਹਾਲਾਂਕਿ ਸਿੱਧੂ ਦੀ ਜਗ੍ਹਾ ਰਾਹੁਲ ਗਾਂਧੀ ਦੇ ਕਰੀਬੀ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ।
Comment here