ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਪਟਿਆਲਾ ਵਿੱਚ ਅੱਜ ਹੋਈ ਝੜਪ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਵਿੱਚ ਆ ਗਏ ਹਨ। ਉਨ੍ਹਾਂ ਨੇ ਤੁਰੰਤ ਵੱਡੇ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਸੱਦ ਲਈ ਹੈ।
ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਲੈ ਕੇ ਮੁੱਖ ਮੰਤਰ ਭਗਵੰਤ ਮਾਨ ਥੋੜ੍ਹੀ ਹੀ ਦੇਰ ਵਿੱਚ ਇਹ ਮੀਟਿੰਗ ਕਰਨ ਜਾ ਰਹੇ ਹਨ, ਇਸ ਵਿੱਚ ਡੀਜੀਪੀ ਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਸ਼ਾਮਲ ਹੋਣਗੇ।
ਪਟਿਆਲਾ ਵਿੱਚ ਵਾਪਰੀ ਘਟਨਾ ਮਗਰੋਂ ਸੀ.ਐੱਮ. ਮਾਨ ਨੇ ਕਿਹਾ ਕਿ ਸਰਕਾਰ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਨਿਗਰਾਨੀ ਕਰ ਰਹੀ ਹੈ। ਕਿਸੇ ਨੂੰ ਵੀ ਸ਼ਾਂਤੀ ਭੰਗ ਨਹੀਂ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਾ ਸਾਡੇ ਲਈ ਸਭ ਤੋਂ ਅਹਿਮ ਹੈ।
ਦੂਜੇ ਪਾਸੇ ਇਸ ਘਟਨਾ ਮਗਰੋਂ ਵਿਰੋਧੀ ਸੀ.ਐੱਮ. ਮਾਨ ‘ਤੇ ਹਮਲਾਵਰ ਹੋ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਰਾਜ ਵਿੱਚ ਪੂਰੀ ਤਰ੍ਹਾਂ ਅਰਾਜਕਤਾ ਦਾ ਮਾਹੌਲ ਹੈ। ਪਟਿਆਲਾ ਵਿੱਚ ਸਥਿਤੀ ਡਿਸਟਰਬ ਕਰਨ ਵਾਲੀ ਹੈ। ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਤੋਂ ਲਾਅ ਐਂਡ ਆਰਡਰ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਸੀ.ਐੱਮ. ਨੂੰ ਤੁਰੰਤ ਡੀਜੀਪੀ ਨੂੰ ਨਾਲ ਲੈ ਕੇ ਪਟਿਆਲਾ ਜਾਣਾ ਚਾਹੀਦਾ ਹੈ।
Comment here