ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਚ ਐਤਵਾਰ ਸ਼ਾਮ ਤੋਂ ਲੈ ਕੇ ਕਿਸੇ ਵੀ ਘਰ ਵਿਚ ਚੁੱਲ੍ਹਾ ਨਹੀਂ ਜਲਿਆ, ਨਾ ਹੀ ਇੱਕ ਅੰਨ ਦਾ ਦਾਣਾ ਕਿਸੇ ਨੇ ਖਾਧਾ ਹੈ। ਆਪਣੇ ਚਹੇਤੇ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਦੇ ਬਾਅਦ ਪਿੰਡ ਵਾਸੀ ਭਾਵੁਕ ਹਨ। ਪੂਰੇ ਪੰਜਾਬ ਵਿਚ ਪੰਜਾਬੀ ਸਿੰਗਰ ਤੇ ਕਾਂਗਰਸ ਨੇਤਾ ਦੇ ਫੈਨ ਉਨ੍ਹਾਂ ਦੇ ਪਿੰਡ ਪਹੁੰਚੇ ਹੋਏ ਹਨ। ਇਸ ਦੌਰਾਨ ਪ੍ਰਸ਼ੰਸਕ ਉਦਾਸ ਵੀ ਹਨ।
ਕਾਂਗਰਸ ਦੇ ਕਈ ਵੱਡੇ ਲੀਡਰ ਵੀ ਮੂਸੇਵਾਲਾ ਦੇ ਪਿੰਡ ਪਹੁੰਚੇ ਹਨ। ਇਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਸੁਖਪਾਲ ਸਿੰਘ ਖਹਿਰਾ ਵਰਗੇ ਨੇਤਾ ਉਥੇ ਪਹੁੰਚੇ ਸਨ। ਸਿੱਧੂ ਮੂਸੇਵਾਲਾ ਦੀ ਕੋਠੀ ਦੇ ਬਾਹਰ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਕਾਫੀ ਭੀੜ ਹੈ। ਹਰ ਕੋਈ ਉਨ੍ਹਾਂ ਨੂੰ ਯਾਦ ਕਰਕੇ ਦੁਖੀ ਹੈ।
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉੁਨ੍ਹਾਂ ਦੀ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਠਹਿਰਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਕਿਓਰਿਟੀ ਘਟਾ ਕੇ ਪਬਲੀਸਿਟੀ ਨਹੀਂ ਕਰਨੀ ਚਾਹੀਦੀ ਸੀ। ਸਰਕਾਰ ਨੇ ਇਹ ਸਭ ਕੁਝ ਆਪਣੇ ਪ੍ਰਚਾਰ ਲਈ ਕੀਤਾ। ਸਕਿਓਰਿਟੀ ਘਟਾਉਣ ਦਾ ਪਤਾ ਜਿਵੇਂ ਹੀ ਗੈਂਸਟਰਾਂ ਨੂੰ ਲੱਗਾ ਤਾਂ ਉਨ੍ਹਾਂ ਨੂੰ ਹਮਲਾ ਕਰਨ ਦਾ ਮੌਕਾ ਮਿਲ ਗਿਆ। ਪ੍ਰਸ਼ੰਸਕਾਂ ਨੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ।
Comment here