ਮਣੀ ਅਕਾਲੀ ਦਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਅਤੇ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਬੈਨ ਕਰਨ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਯਾਨੀ ਕਿ 15 ਜੁਲਾਈ ਨੂੰ ਕੇਂਦਰ ਵੱਲੋਂ ਦੋਵੇਂ ਪੰਜਾਬੀ ਗੀਤਾਂ ’ਤੇ ਪਾਬੰਦੀ ਲਾਉਣ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢੇਗਾ।
ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਇਸ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ ‘ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।”
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ SYL ਗਾਣਾ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਸਤਲੁਜ-ਯਮੁਨਾ ਨਹਿਰ ਨਾਲ ਜੁੜਿਆ ਹੈ। ਉੱਥੇ ਹੀ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਯੂਟਿਊਬ ਵੱਲੋਂ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਸੀ। ਕੰਵਰ ਗਰੇਵਾਲ ਦਾ ਇਹ ਗਾਣਾ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਹੈ।
Comment here