Indian PoliticsNationNewsPunjab newsWorld

ਸ਼ਾਰਪਸ਼ੂਟਰ ਅੰਕਿਤ ਤੇ ਸਚਿਨ ਨੂੰ ਪੰਜਾਬ ਲਿਆ ਰਹੀ ਪੁਲਿਸ, ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਮਾਰੀਆਂ ਸਨ ਗੋਲੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਏ ਹਨ। ਪੰਜਾਬ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਦੋਵਾਂ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਦੋਵਾਂ ਨੂੰ ਹੁਣ ਮਾਨਸਾ ਲਿਆਂਦਾ ਜਾਵੇਗਾ। ਇੱਥੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਮੂਸੇਵਾਲਾ ਕਤਲ ਕੇਸ ਦੀ ਜਾਂਚ ਕਰੇਗੀ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਇੱਥੇ ਲਿਆ ਚੁੱਕੀ ਹੈ। ਸਾਰੇ ਸ਼ਾਰਪਸ਼ੂਟਰਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਤਿੰਨ ਸ਼ਾਰਪ ਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੂੰ ਕੁੱਸਾ ਅਤੇ ਦੀਪਕ ਮੁੰਡੀ ਅਜੇ ਫਰਾਰ ਹਨ।

Police to bring sharpshooter
Police to bring sharpshooter

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਗੋਲੀਆਂ ਮਾਰੀ ਸੀ। ਉਸ ਨੇ ਦੋਹਾਂ ਹੱਥਾਂ ਵਿੱਚ ਪਿਸਤੌਲ ਫੜੀ ਹੋਈ ਸੀ। ਦੂਜੇ ਸ਼ੂਟਰ ਦੂਰੋਂ ਹੀ ਗੋਲੀਆਂ ਚਲਾ ਰਹੇ ਸਨ। ਫਿਰ ਅੰਕਿਤ ਸੇਰਸਾ ਥਾਰ ਜੀਪ ਦੇ ਬਿਲਕੁਲ ਨੇੜੇ ਗਿਆ, ਜਿਸ ਵਿੱਚ ਮੂਸੇਵਾਲਾ ਬੈਠਾ ਸੀ। ਉਸ ਨੇ ਬੋਨਟ ਨੇੜੇ ਜਾ ਕੇ ਮੂਸੇਵਾਲਾ ‘ਤੇ ਗੋਲੀ ਚਲਾ ਦਿੱਤੀ ਤਾਂ ਕਿ ਉਹ ਬਚ ਨਾ ਸਕੇ।

ਅੰਕਿਤ ਸੇਰਸਾ ਦੀ ਉਮਰ ਸਿਰਫ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ‘ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ‘ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ. ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਗੁਰਗਾ ਬਣ ਗਿਆ।

Comment here

Verified by MonsterInsights