ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਹਨ।
ਦੱਸ ਦੇਈਏ ਕਿ ਇਥੋਂ ਦੇ ਸੈਕਟਰ-88 ਵਿੱਚ ਰਹਿੰਦੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦੀ ਵਿਸ਼ੇਸ਼ ਟੀਮ ਵੱਲੋਂ ਛਾਪਾ ਮਾਰਿਆ ਗਿਆ। ਆਸ਼ੀਸ਼ ਕਪੂਰ ਖੁਦ ਵਿਜੀਲੈਂਸ ਵਿਭਾਗ ਦੇ ਏਆਈਜੀ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਮੁਹਾਲੀ ਵਿੱਚ ਐੱਸਪੀ ਸਿਟੀ ਵੀ ਰਹਿ ਚੁੱਕੇ ਹਨ। ਪੁਲਿਸ ਅਧਿਕਾਰੀ ਉਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਏਆਈਜੀ ਆਸ਼ੀਸ਼ ਕਪੂਰ ਫਿਲਹਾਲ ਪਠਾਨਕੋਟ ਵਿਚ ਤਾਇਨਾਤ ਹਨ। ਸਾਧੂ ਸਿੰਘ ਧਰਮਸੋਤ ਮਾਮਲੇ ਵਿਚ ਉਨ੍ਹਾਂ ਦਾ ਵੀ ਨਾਂ ਸਾਹਮਣੇ ਆਇਆ ਸੀ ਜਿਸ ਦੇ ਬਾਅਦ ਉਨ੍ਹਾਂ ਦਾ ਮੋਹਾਲੀ ਵਿਚ ਟਰਾਂਸਫਰ ਕਰ ਦਿੱਤਾ ਗਿਆ ਸੀ।
Comment here