ਪਟਿਆਲਾ ਤੋਂ ਸਾਂਸਦ ਮੈਂਬਰ ਪ੍ਰਨੀਤ ਕੌਰ ਦਾ ਕੋਵਿਡ-19 ਟੈਸਟ ਪਾਜੀਟਿਵ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ।
ਟਵੀਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਮੇਰਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ। ਮੇਰੇ ਵਿਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਤੇ ਮੈਂ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਦੀ ਬੇਨਤੀ ਕਰਦੀ ਹਾਂ।
ਦੱਸ ਦੇਈਏ ਕਿ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ, ਜਿਨ੍ਹਾਂ ਨੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਇੱਥੋਂ ਤੱਕ ਕਿ ਉਨ੍ਹਾਂ ਨੇ ਪਤੀ ਅਮਰਿੰਦਰ ਸਿੰਘ ਲਈ ਪ੍ਰਚਾਰ ਵੀ ਕੀਤਾ ਸੀ, ਜੋ ਕਿ ਭਾਜਪਾ ਨਾਲ ਗੱਠਜੋੜ ਵਿੱਚ ਪੀਐਲਸੀ ਉਮੀਦਵਾਰ ਵਜੋਂ ਪਟਿਆਲਾ ਸ਼ਹਿਰੀ ਸੀਟ ਤੋਂ ਚੋਣ ਲੜੇ ਸਨ।
Comment here