ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 7 ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚ ਗਏ ਹਨ। ਹੁਣ ਕੱਚੇ ਤੇਲ ਦੀ ਕੀਮਤ 92 ਡਾਲਰ ਪ੍ਰਤੀ ਬੈਰਲ ‘ਤੇ ਹੈ। ਇਸੇ ਵਿਚਾਲੇ ਮਾਹਿਰਾਂ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 3 ਰੁਪਏ ਪ੍ਰਤੀ ਲੀਟਰ ਤੱਕ ਘੱਟ ਸਕਦੀਆਂ ਹਨ। ਇਸ ਤੋਂ ਪਹਿਲਾਂ ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਦੇ ਕਰੀਬ ਸੀ, ਜੋ ਜੂਨ ਵਿੱਚ 125 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਸੀ।
IIFL ਸਿਕਓਰਿਟੀਜ਼ ਦੇ ਵਾਈਸ ਪ੍ਰੈਜ਼ੀਡੈਂਟ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕ੍ਰੂਡ 85 ਡਾਲਰ ਪ੍ਰਤੀ ਬੈਰਲ ‘ਤੇ ਆ ਸਕਦਾ ਹੈ। ਅਜਿਹੇ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 2 ਤੋਂ 3 ਰੁਪਏ ਪ੍ਰਤੀ ਲੀਟਰ ਦੀ ਕਮੀ ਆ ਸਕਦੀ ਹੈ। ਜ਼ਿਕਰਯੋਗ ਹੈ ਕਿ ਜੂਨ ਵਿੱਚ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 125 ਡਾਲਰ ਪ੍ਰਤੀ ਬੈਰਲ ਦੇ ਕਰੀਬ ਸੀ, ਜੋ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ 92 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈ ਹੈ। ਇਸ ਹਿਸਾਬ ਨਾਲ ਕ੍ਰੂਡ ਕਰੀਬ 26% ਕਮਜ਼ੋਰ ਹੋ ਚੁੱਕਿਆ ਹੈ। ਚੀਨ ਅਤੇ ਯੂਰਪ ਦੇ ਕਈ ਦੇਸ਼ਾਂ ਦੀ ਅਰਥ-ਵਿਵਸਥਾ ਦਬਾਅ ਵਿੱਚ ਹਨ। ਅਜਿਹੇ ਵਿੱਚ ਅੱਗੇ ਵੀ ਕ੍ਰੂਡ ਦੀ ਮੰਗ ਕਮਜ਼ੋਰ ਰਹਿ ਸਕਦੀ ਹੈ।ਦੱਸ ਦੇਈਏ ਕਿ 22 ਮਈ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘੱਟ ਕੀਤੀ ਸੀ। ਪੈਟਰੋਲ ‘ਤੇ ਐਕਸਾਈਜ਼ ਡਿਊਟੀ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਘਟਾ ਦਿੱਤੀ ਗਈ। ਉਦੋਂ ਤੋਂ ਲੈ ਕੇ ਹੁਣ ਤੱਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਨਾ ਕੋਈ ਕਟੌਤੀ ਹੋਈ ਹੈ ਤੇ ਨਾ ਹੀ ਕੀਮਤਾਂ ਵਿੱਚ ਵਾਧਾ ਹੋਇਆ ਹੈ।
Comment here