ਹਰਿਆਣਾ ਵਿੱਚ ਇੱਕ ਵਾਰ ਫਿਰ ਵਿਸ਼ਵ ਹਿੰਦੂ ਪ੍ਰੀਸ਼ਦ (VHP) ਅਤੇ ਬਜਰੰਗ ਦਲ ਦੇ ਵਿਰੋਧ ਤੋਂ ਕਾਮੇਡੀਅਨ ਕੁਨਾਲ ਕਾਮਰਾ ਦਾ ਸ਼ੋਅ ਰੱਦ ਕਰ ਦਿੱਤਾ। ਕਾਮਰਾ ਨੇ 17 ਅਤੇ 18 ਸਤੰਬਰ ਨੂੰ ਸੈਕਟਰ 29 ਸਥਿਤ ਸਟੂਡੀਓ ਐਕਸਓ ਬਾਰ ਵਿਖੇ ਸ਼ੋਅ ਕਰਨਾ ਸੀ।
ਵਿਹਿਪ ਅਤੇ ਬਜਰੰਗ ਦਲ ਨੇ ਤਹਿਸੀਲਦਾਰ ਰਾਹੀਂ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੂੰ ਮੰਗ ਪੱਤਰ ਸੌਂਪ ਕੇ ਸ਼ੋਅ ਨੂੰ ਰੱਦ ਕਰਨ ਦੀ ਮੰਗ ਕੀਤੀ। ਹਿੰਦੂ ਸੱਜੇ-ਪੱਖੀ ਸੰਗਠਨਾਂ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਸ਼ੋਅ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ਼ਹਿਰ ਵਿੱਚ ਤਣਾਅ ਪੈਦਾ ਕਰ ਸਕਦਾ ਹੈ। ਮੈਮੋਰੰਡਮ ‘ਚ ਕਿਹਾ ਗਿਆ, ”ਕਾਮੇਡੀਅਨ ਕੁਨਾਲ ਕਾਮਰਾ ਆਪਣੇ ਸ਼ੋਅ ‘ਚ ਹਿੰਦੂ ਦੇਵੀ-ਦੇਵਤਿਆਂ ਦਾ ਮਜ਼ਾਕ ਉਡਾਉਂਦੇ ਹਨ ਜੋ ਕਿ ਗਲਤ ਹੈ। ਅਜਿਹੀ ਸਥਿਤੀ ਵਿੱਚ ਸ਼ਹਿਰ ਵਿੱਚ ਹੋਣ ਵਾਲੇ ਸ਼ੋਅ ਕਾਰਨ ਤਣਾਅ ਪੈਦਾ ਹੋ ਸਕਦਾ ਹੈ, ਇਸ ਲਈ ਅਸੀਂ ਇਸ ਨੂੰ ਰੱਦ ਕਰਨ ਦੀ ਬੇਨਤੀ ਕਰਦੇ ਹਾਂ ਨਹੀਂ ਤਾਂ ਅਸੀਂ ਵਿਰੋਧ ਪ੍ਰਦਰਸ਼ਨ ਕਰਾਂਗੇ। ਵਿਹਿਪ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਯਾਦਵ ਨੇ ਕਿਹਾ, “ਕੁਨਾਲ ਕਾਮਰਾ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਜੇਕਰ ਸ਼ੋਅ ਨੂੰ ਰੱਦ ਨਾ ਕੀਤਾ ਗਿਆ ਤਾਂ ਅਸੀਂ ਵਿਰੋਧ ਪ੍ਰਦਰਸ਼ਨ ਕਰਾਂਗੇ।”
Comment here