ਪੰਜਾਬ ਸਰਕਾਰ ਖਿਲਾਫ ਬੇਰੋਜ਼ਗਾਰ ਅਧਿਆਪਕਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਪੰਜਾਬ ਵਿਚ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ ਟ੍ਰੇਨਿੰਗ ਪ੍ਰਾਪਤ ਅਧਿਆਪਕਾਂ ਦੇ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸੇ ਤਹਿਤ ਮੋਹਾਲੀ ਵਿਚ ਦੋ ਪੀਟੀਆਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈਆਂ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਪੁਲਿਸ ਮੌਕੇ ‘ਤੇ ਹੈ ਤੇ ਅੰਦੋਲਨਕਾਰੀਆਂ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਟੀਚਰਾਂ ਨੇ ਪਿਛਲੇ ਸਾਲ ਵੀ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ। ਉਹ ਕਈ ਦਿਨਾਂ ਤੱਕ ਪਾਣੀ ਦੀ ਟੈਂਕੀ ‘ਤੇ ਹੀ ਰਹੇ ਸਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਕਿਹਾ ਸੀ ਕਿ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ।
Comment here