ਪੰਜਾਬ ‘ਚ ਠੇਕੇ ‘ਤੇ ਕੰਮ ਕਰਦੇ 36,000 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਿਸ ਪਾਲਿਸੀ ਦਾ ਉਡੀਕ ਸੀ, ਸ਼ੁੱਕਰਵਾਰ ਨੂੰ ਉਹ ਜਾਰੀ ਕਰ ਦਿੱਤੀ ਗਈ ਹੈ। ਪਾਲਿਸੀ ਮੁਤਾਬਕ ਇਨ੍ਹਾਂ 36 ਹਜ਼ਾਰ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰ ਤੱਕ ਨੌਕਰੀ ਤੋਂ ਬਰਖਾਸਤ ਨਹੀਂ ਕੀਤਾ ਜਾਵੇਗਾ, ਯਾਨੀ ਇੱਕ ਤਰ੍ਹਾਂ ਨਾਲ 58 ਸਾਲ ਤੱਕ ਦੀ ਸੇਵਾ ਪੱਕੀ ਹੋ ਗਈ ਹੈ।
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਪਾਲਿਸੀ ਆਪਣੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਭੇਜ ਦਿੱਤੀ ਹੈ। ਇਸ ਪਾਲਿਸੀ ਮੁਤਾਬਕ ਵੱਖ-ਵੱਖ ਵਿਭਾਗਾਂ ਵਿੱਚ 10 ਸਾਲ ਤੋਂ ਵੱਧ ਸਮੇਂ ਤੋਂ ਠੇਕੇ ਤੇ ਐਡਹਾਕ ਕੰਮ ਕਰ ਰਹੇ 36,000 ਮੁਲਾਜ਼ਮਾਂ ਦਾ ਵਿਸ਼ੇਸ਼ ਕੇਡਰ ਬਣਾਇਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਆਪਣੇ ਵਿਭਾਗ ਜਾਂ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਐਡਜਸਟ ਕਰਕੇ ਰੈਗੂਲਰ ਨਹੀਂ ਕੀਤਾ ਗਿਆ।ਪਾਲਿਸੀ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ 58 ਸਾਲ ਤੱਕ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ। ਜਦੋਂ ਇਹ ਕਰਮਚਾਰੀ 58 ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਸੇਵਾਮੁਕਤ ਹੋਣਗੇ ਤਾਂ ਇਨ੍ਹਾਂ ਦੀ ਪੋਸਟ ਆਪਣੇ ਆਪ ਖਤਮ ਹੋ ਜਾਵੇਗੀ। ਪਾਲਿਸੀ ਵਿੱਚ ਸਪੱਸ਼ਟ ਲਿਖਿਆ ਹੋਇਆ ਹੈ ਕਿ ਰੈਗੂਲਰਾਈਜ਼ੇਸ਼ਨ ਨਹੀਂ ਹੈ, ਪਰ ਜਿਸ ਪੋਸਟ ‘ਤੇ ਕਰਮਚਾਰੀ ਵਿਭਾਗ ‘ਚ ਆਇਆ, ਭਾਵੇਂ ਉਹ ਟੈਸਟ ਰਾਹੀਂ ਆਇਆ ਹੋਵੇ ਜਾਂ ਇੰਟਰਵਿਊ ਰਾਹੀਂ ਨਿਯੁਕਤ ਕੀਤਾ ਗਿਆ ਹੋਵੇ, ਉਸ ਨਾਲ 58 ਸਾਲ ਤੱਕ ਛੇੜਛਾੜ ਨਹੀਂ ਕੀਤੀ ਜਾਵੇਗੀ। ਨਵੀਂ ਨੀਤੀ ਵਿੱਚ ਇੱਕ ਤਰ੍ਹਾਂ ਨਾਲ ਮੁਲਾਜ਼ਮਾਂ ਨੂੰ 58 ਸਾਲਾਂ ਲਈ ਨੌਕਰੀ ਪੱਕੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਪਰ 58 ਸਾਲ ਬਾਅਦ ਸੇਵਾਮੁਕਤੀ ਦੇ ਨਾਲ ਹੀ ਇਹ ਅਹੁਦਾ ਵੀ ਖਤਮ ਹੋ ਜਾਵੇਗਾ।
Comment here