ਹਿਮਾਚਲ ‘ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ- ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤੇ ਉਸ ਦੇ 4 ਰਿਸ਼ਤੇਦਾਰਾਂ ‘ਤੇ ਜਾਨਲੇਵਾ ਹਮਲਾ ਹੋਣ ਦੀ ਘਟਨਾ ਵਾਪਰੀ। ਲੱਖੂ ਨੇ ਦੱਸਿਆ ਕਿ ਮਣੀਕਰਨ ਸਾਹਿਬ ਨਜ਼ਦੀਕ ਗੱਡੀ ਖ਼ਰਾਬ ਹੋਣ ਕਰਕੇ ਉਹ ਸੜਕ ‘ਤੇ ਹੀ ਰੁਕੇ ਸਨ ਤੇ ਕਰੀਬ ਤੜਕੇ ਤਿੰਨ ਵਜੇ 12 ਵਿਅਕਤੀ ਤੇ ਤਿੰਨ ਔਰਤਾਂ ਵਲੋਂ ਉਨ੍ਹਾਂ ‘ਤੇ ਹਮਲਾ ਬੋਲਦਿਆਂ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਤੇ ਬਾਹਰ ਨਿਕਲਦੇ ਸਾਰ ਹੀ ਦਾਤਰ ਅਤੇ ਡਾਂਗਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਉਸ ਦੀ 2 ਹਿੱਸਿਆ ਤੋਂ ਬਾਂਹ ਟੁੱਟ ਗਈ ਤੇ ਉਸ ਦੇ ਸਾਥੀਆਂ ਵਿਚੋਂ ਇਕ ਦੇ ਸਿਰ ‘ਚ ਤੇ ਇਕ ਦੇ ਮੋਢੇ ‘ਤੇ ਦਾਤ ਮਾਰ ਕੇ ਜ਼ਖਮੀ ਕਰ ਦਿੱਤਾ। ਲੱਖੂ ਨੇ ਦੱਸਿਆ ਕਿ ਉਨ੍ਹਾਂ ਨੇ ਖੱਡ ‘ਚ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਤੇ ਕਿਸੇ ਢਾਬੇ ਵਾਲੇ ਦੀ ਮਦਦ ਨਾਲ ਪੁਲਿਸ ਬੁਲਾਈ। ਉਨ੍ਹਾਂ ਉੱਥੇ ਕਿਸੇ ਹਸਪਤਾਲ ਤੋਂ ਮੁੱਢਲੀ ਸਹਾਇਤਾ ਲਈ ਤੇ ਉਥੇ ਮੌਜੂਦ ਡਾਕਟਰ ਨੇ ਵੀ ਦੱਸਿਆ ਕਿ ਪੰਜਾਬੀਆਂ ‘ਤੇ ਹੋ ਰਹੇ ਹਮਲੇ ਦਾ ਅੱਜ ਇਹ 4 ਕੇਸ ਸਾਡੇ ਕੋਲ ਆਇਆ ਹੈ। ਲੱਖੂ ਨੇ ਦੱਸਿਆ ਕਿ ਮਦਦ ਲਈ ਆਏ ਪੁਲਿਸ ਕਰਮਚਾਰੀਆਂ ਨੇ ਵੀ ਸਾਨੂੰ ਡਰਾ ਧਮਕਾ ਕੇ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਤੇ ਆਪਣੀ ਲਿਖੀ ਹੋਈ ਲਿਖਤ ‘ਤੇ ਸਾਡੇ ਕੋਲੋਂ ਦਸਤਖ਼ਤ ਕਰਵਾ ਕੇ ਕੇਸ ਰਫਾ ਦਫਾ ਕਰਨ ਦਾ ਆਖ ਸਾਡੇ ਕੋਲੋਂ ਪੈਸੈ ਵੀ ਵਸੂਲੇ, ਜਿਸ ਮਗਰੋਂ ਅਸੀ 8500 ਰੁਪਏ ਖ਼ਰਚ ਕਰਕੇ ਗੱਡੀ ਟੋਹ ਕਰਕੇ ਆਪਣੇ ਘਰ ਪਹੁੰਚੇ ਤੇ ਗੱਡੀ ਵਿਚ ਰੱਖੇ 20 ਹਜ਼ਾਰ ਰੁਪਏ ਵੀ ਗ਼ਾਇਬ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਨ.ਆਰ.ਆਈ. ਜੋੜੇ ‘ਤੇ ਹੋਏ ਹਮਲੇ ਦੇ ਸਬੰਧ ‘ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਗਈ ਸੀ ਤੇ ਹਿਮਾਚਲ ਦੇ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ। ਪਰ ਇਸ ਦੇ ਬਾਵਜੂਦ ਵੀ ਹਿਮਾਚਲ ‘ਚ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਹਿਮਾਚਲ ਚ ਸੈਰ ਸਪਾਟੇ ਦੇ ਲਈ ਜਾ ਰਹੇ ਪੰਜਾਬੀਆਂ ਤੇ ਲਗਾਤਾਰ ਕੀਤੇ ਜਾ ਰਹੇ ਹਮਲੇ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਲਗਾਤਾਰ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ||
June 22, 20240
Related Articles
June 14, 20220
SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ, 66 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਯਾਨੀ ਕਿ 14 ਜੂਨ ਨੂੰ ਸ਼ਾਮ 4 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤ
Read More
September 23, 20220
ਚਮਕੌਰ ਸਾਹਿਬ ਦੇ ਹਰਮਨਦੀਪ ਨੇ ਪੰਜਾਬੀਆਂ ਦਾ ਵਧਾਇਆ ਮਾਣ, ਇੰਗਲੈਂਡ ‘ਚ ਬਣਿਆ ਪੁਲਿਸ ਅਫ਼ਸਰ
ਅੱਜ ਦੀ ਨੌਜਵਾਨ ਪੀੜ੍ਹੀ ਗੈਂਗਸਟਰਵਾਦ ਅਤੇ ਨਸ਼ਿਆਂ ਵਿੱਚ ਗਰਕਦੀ ਜਾ ਰਹੀ ਹੈ ਤੇ ਉੱਥੇ ਅੱਜ ਵੀ ਪੰਜਾਬ ਦੇ ਕੁਝ ਹੋਣਹਾਰ ਬੱਚਿਆਂ ਨੇ ਆਪਣੀ ਮਿਹਨਤ ਦੇ ਸਿਰ ‘ਤੇ ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਅੱਜ ਸ਼੍ਰੀ
Read More
January 16, 20230
Statement of ‘AAP’ MLA: Rs 1000 will be guaranteed to women before the corporation elections
Before the formation of the government in Punjab, the Aam Aadmi Party had guaranteed Rs 1000 per month to women. The AAP government is going to fulfill this guarantee soon. Rajinderpal Kaur Chhina, ML
Read More
Comment here