ਮੁੱਲਾਂਪੁਰ ਦਾਖਾ ਦੇ ਕਸਬਾ ਸੁਧਾਰ ਦੇ ਪਿੰਡ ਅੱਬੂਵਾਲ ਦੇ ਇੱਕ 22 ਸਾਲਾ ਮਾਪਿਆਂ ਦੇ ਇਕਲੌਤੇ ਪੁੱਤ ਚਰਨਦੀਪ ਸਿੰਘ ਵੱਲੋਂ ਅਮਰੀਕਾ-ਕੈਨੇਡਾ ਸਰਹੱਦ ’ਤੇ ਸਥਿਤ ਨਿਆਗਰਾ ਫਾਲਜ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਮਿ੍ਰਤਕ ਪਿਛਲੇ ਵੀਰਵਾਰ ਤੋਂ ਭੇਦਭਰੀ ਹਾਲਤ ’ਚ ਲਾਪਤਾ ਸੀ। ਦੱਸਣਯੋਗ ਹੈ ਕਿ ਚਰਨਦੀਪ ਸਿੰਘ ਪੁੱਤਰ ਜੋਰਾ ਸਿੰਘ ਸਟੱਡੀ ਵੀਜ਼ੇ ’ਤੇ ਮਹਿਜ ਦਸ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮਿ੍ਰਤਕ ਨੌਜਵਾਨ ਚਰਨਦੀਪ ਸਿੰਘ ਦੇ ਅੱਜ-ਕੱਲ੍ਹ ਕੈਨੇਡਾ ਤੋਂ ਇੰਡੀਆ ਆਏ ਚਾਚਾ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਭਤੀਜੇ ਚਰਨਦੀਪ ਸਿੰਘ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਸਬੰਧੀ ਜਾਣਕਾਰੀ ਕੈਨੇਡੀਅਨ ਪੁਲਿਸ ਵੱਲੋਂ ਫ਼ੋਨ ’ਤੇ ਦਿੱਤੀ ਗਈ ਹੈ ਤੇ ਪੁਲਿਸ ਅਨੁਸਾਰ ਚਰਨਦੀਪ ਸਿੰਘ ਨੇ ਆਪਣਾ ਫੋਨ ਨਿਆਗਰਾ ਫਾਲਜ ਦੇ ਕਿਨਾਰੇ ਰੱਖ ਕੇ ਡੂੰਘੇ ਪਾਣੀ ਵਿਚ ਛਾਲ ਮਾਰ ਦਿੱਤੀ। ਪੁਲਿਸ ਅਨੁਸਾਰ ਅਜੇ ਲਾਸ਼ ਦੀ ਸ਼ਨਾਖਤ ਡੀਐਨਏ ਵਿਧੀ ਰਾਹੀਂ ਹੋਵੇਗੀ ਕਿਉਂਕਿ ਨਿਆਗਰਾ ਫਾਲਜ ਵਿਚੋਂ ਇਸ ਵਕਫੇ ਦੌਰਾਨ ਕਈ ਮਿ੍ਰਤਕ ਦੇਹਾਂ ਮਿਲੀਆਂ ਹਨ। ਨੌਜਵਾਨ ੌੱਲੋਂ ਚੁੱਕੇ ਇਸ ਕਦਮ ਦੀ ਜਾਂ ਕਾਰਨ ਦੀ ਕੋਈ ਵੀ ਪੁਸ਼ਟੀ ਨਹੀਂ ਹੋਈ ਹੈ, ਫ਼ਿਲਹਾਲ ਇਸ ਘਟਨਾ ਨਾਲ ਪੂਰੇ ਅੱਬੂਵਾਲ ਪਿੰਡ ਅੰਦਰ ਸੋਗ ਦਾ ਮਾਹੌਲ ਹੈ ਤੇ ਪਰਿਵਾਰਕ ਮੈਂਬਰਾਂ ਦਾ ਵਿਰਲਾਪ ਝੱਲ ਨਹੀਂ ਹੋ ਰਿਹਾ ਸੀ।ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਆ ਕਿ 10 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ ਤਾਂ ਜੋ ਉਨ੍ਹਾਂ ਦੀ ਆਰਥਿਕ ਦਸ਼ਾ ਬਦਲ ਜਾਵੇ ਅਤੇ ਚੰਗੀ ਜ਼ਿੰਦਗੀ ਬਰਸ ਕਰ ਸਕੇ। ਇਸ ਮੌਕੇ ਸਰਪੰਚ ਰਵਿੰਦਰ ਸਿੰਘ, ਸੁਖਵਿੰਦਰ ਸਿੰਘ ਕੈਨੇਡਾ ਅਤੇ ਹੋਰਨਾਂ ਮੋਹਤਵਰਾਂ ਨੇ ਕੈਨੇਡਾ ਤੇ ਭਾਰਤ ਦੀਆਂ ਸਰਕਾਰਾਂ ਸਮੇਤ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਚਰਨਦੀਪ ਸਿੰਘ ਦੀ ਮਿ੍ਰਤਕ ਦੇਹ ਭਾਰਤ ਵਾਪਸ ਭੇਜੀ ਜਾਵੇ, ਉਥੇ ਹੀ ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਦੱਸਣਯੋਗ ਹੈ ਕਿ ਮਿ੍ਰਤਕ ਚਰਨਦੀਪ ਸਿੰਘ ਦੋ ਪਰਿਵਾਰਾਂ ਵਿਚ ਇਕਲੌਤਾ ਲੜਕਾ ਸੀ। ਜਿਸ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਪਿੰਡਵਾਸੀਆਂ ਨੇ ਵਿਦੇਸ਼ਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਨੂੰ ਮਿ੍ਰਤਕ ਦੇ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ।
‘ਹਾਲੇ 10 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ ਹੁਣ ਵਾਪਰਿਆ ਭਾ/ਣਾ ‘ ਨੌਜਵਾਨ ਨੇ ਕਰ ਲਈ ਖ਼ੁ/ਦ/ਕੁ/ਸ਼ੀ, ਕੱਲਾ ਕੱਲਾ ਪੁੱਤ ਸੀ ਮਾਪਿਆਂ ਦਾ !
June 29, 20240
Related Articles
March 18, 20220
SYL ਮੁੱਦੇ ‘ਤੇ ਬੋਲੇ ਸੁਖਬੀਰ ਬਾਦਲ, ‘CM ਮਾਨ ਹਰਿਆਣਾ ਸਰਕਾਰ ਨੂੰ ਦ੍ਰਿੜ੍ਹਤਾ ਨਾਲ ਕਰਨ ਮਨ੍ਹਾ’SYL ਮੁੱਦੇ ‘ਤੇ ਬੋਲੇ ਸੁਖਬੀਰ ਬਾਦਲ, ‘CM ਮਾਨ ਹਰਿਆਣਾ ਸਰਕਾਰ ਨੂੰ ਦ੍ਰਿੜ੍ਹਤਾ ਨਾਲ ਕਰਨ ਮਨ੍ਹਾ’
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਰਿਆਣਾ ਨੇ ਐੱਸ.ਵਾਈ.ਐੱਲ. ਨਹਿਰ ਦੇ ਪਾਣੀ ‘ਤੇ ਆਪਣੀ ਦਾਅਵੇਦਾਰੀ ਮਜ਼ਬੂਤ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ‘ਤੇ ਚਿੰਤਾ ਪ੍ਰਗਟਾਈ ਤੇ ਮੁੱਖ ਮੰਤਰੀ ਭਗਵੰਤ
Read More
July 29, 20210
ਪ੍ਰਧਾਨ ਬਣਨ ਤੋਂ ਬਾਅਦ ਮੁੜ ਦਿੱਲੀ ਦਰਬਾਰ ਪਹੁੰਚੇ ਨਵਜੋਤ ਸਿੰਘ ਸਿੱਧੂ, ਸੋਨੀਆ ਗਾਂਧੀ ਨਾਲ ਕਰ ਸਕਦੇ ਨੇ ਮੁਲਾਕਾਤ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਹਨ। ਸੂਤਰਾਂ ਅਨੁਸਾਰ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂ
Read More
February 17, 20220
ਲਖੀਮਪੁਰ ‘ਚ ਕਿਸਾਨਾਂ ਨੂੰ ਕੁਚਲਣ ਦਾ ਮਾਮਲਾ, ਮੰਤਰੀ ਦੇ ਮੁੰਡੇ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਤ
Read More
Comment here