Punjab news

ਅੰਮ੍ਰਿਤਸਰ ਚ ਤੇਜ ਬਾਰਿਸ਼ ਵਿੱਚ ਝਬਾਲ ਰੋਡ ਦੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਖਿਲਾਫ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ ਦੇ ਝਭਾਲ ਰੋਡ ਤੇ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਰਕੇ ਇਲਾਕਾ ਵਾਸੀਆਂ ਨੇ ਅੱਜ ਤੇਜ ਬਰਸਾਤ ਦੇ ਵਿੱਚ ਹੀ ਸੜਕ ਤੇ ਬੈਠ ਕੇ ਨਗਰ ਨਿਗਮ ਤੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਪਾਣੀ ਨਹੀਂ ਆ ਰਿਹਾ ਜਿਸ ਕਰਕੇ ਉਹਨਾਂ ਨੂੰ ਬਹੁਤ ਜਿਆਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਲਾਕਾ ਵਾਸੀਆਂ ਨੇ ਕਿਹਾ ਕਿ ਨਾ ਹੀ ਨਦਰ ਨਿਗਮ ਵੱਲੋਂ ਇਲਾਕੇ ਵਿੱਚ ਪਾਣੀ ਵਾਲਾ ਟੈਂਕਰ ਭੇਜਿਆ ਜਾਂਦਾ ਹੈ ਤੇ ਪਾਣੀ ਨਾ ਆਉਣ ਕਰਕੇ ਉਹਨਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਆਉਂਦੀਆਂ ਹਨ ਜਿਸ ਦੇ ਚਲਦੇ ਅੱਜ ਉਹਨਾਂ ਵੱਲੋਂ ਤੇਜ ਬਰਸਾਤ ਦੇ ਵਿੱਚ ਹੀ ਪੂਰੇ ਇਲਾਕੇ ਨੂੰ ਇਕੱਠਾ ਕਰਕੇ ਨਗਰ ਨਿਗਮ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਣੀ ਦੀ ਸਮੱਸਿਆ ਠੀਕ ਨਹੀਂ ਹੁੰਦੀ ਉਨੀ ਦੇਰ ਤੱਕ ਉਹ ਸੜਕ ਤੇ ਬੈਠ ਕੇ ਹੀ ਇਸੇ ਤਰੀਕੇ ਪ੍ਰਦਰਸ਼ਨ ਕਰਦੇ ਰਹਿਣਗੇ ਚਾਹੇ ਤੇਗ ਬਰਸਾਤ ਆਉਂਦੀ ਰਵੇ ਚਾਹੇ ਹਨੇਰੀ ਆਵੇ ਉਹ ਸੜਕ ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰੱਖਣਗੇ।

Comment here

Verified by MonsterInsights