ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਸੰਭਾਲ ਲਈ ਹੈ।ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।
ਨਵੇਂ ਹੈਡ ਗ੍ਰੰਥੀ ਵਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਗੁਰੂਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਲਿਆ ਹੁਕਮਨਾਮਾ ਗ੍ਰੰਥੀ ਸਾਹਿਬਾਨ ਦੁਆਰਾ ਮਰਿਆਦਾ ਰਾਹੀਂ ਨਿਭਾਈ ਜਾਵੇਗੀ ਸੇਵਾ |
July 15, 20240
Related Articles
November 26, 20220
पंजाब की सरकारी इमारतों पर सोलर पैनल लगेंगे, सरकार पर बिजली खर्च का बोझ कम होगा
पंजाब में स्वच्छ और प्राकृतिक ऊर्जा के बुनियादी ढांचे को और मजबूत करने के लिए पंजाब सरकार राज्य की सभी सरकारी इमारतों को सोलर पैनल से लैस करेगी। पंजाब के नवीन एवं नवीकरणीय ऊर्जा संसाधन मंत्री अमन अरोड
Read More
July 30, 20240
ਰਾਣਾ ਗੁਰਜੀਤ ਨੇ ਨਗਰ ਨਿਗਮ ਕਮਿਸ਼ਨਰ ‘ਤੇ ਲਾਏ ਇ.ਲ.ਜ਼ਾ.ਮ ਕਿਹਾ- ਡਾਇਰੀਆ ਨਾਲ ਹੋਈਆਂ ਮੌਤਾਂ ਲਈ ਉਹ ਖੁਦ ਨੇ ਜ਼ਿੰਮੇਵਾਰ, ਕੀਤਾ ਜਾਵੇ Suspend
ਕਪੂਰਥਲਾ ਸ਼ਹਿਰ ਦੇ ਕਈ ਮਹੱਲਿਆਂ ਵਿੱਚ ਡਾਇਰੀਆ ਨਾਮਕ ਬਿਮਾਰੀ ਫੈਲ ਗਈ ਹੈ! ਦੋ. ਮੌਤ ਵੀ ਹੋ ਗਿਆ ਹਨ ਜਿ ਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰਹਾਂ ਦੇ ਨਾਲ ਹਰਕਤ ਵਿੱਚ ਆ ਗਿਆ ਹੈ ਪਰ ਇਸ ਮੁੱਦੇ ਦੀ ਉੱਪਰ ਹੁਣ ਸਿਆਸਤ ਹੋਣੀ ਵੀ ਸ਼ੁਰੂ ਹੋ ਗਈ ਹੈ। ਸਥ
Read More
March 22, 20230
बजट सत्र का आज आखिरी दिन है, माननीय सरकार के कई संकल्पों पर मुहर लग सकती है
पंजाब विधानसभा के बजट सत्र का आज आखिरी दिन है. इस बीच सरकार विधानसभा में कई प्रस्ताव पेश करेगी। माना जा रहा है कि आज कई फैसलों पर मुहर लग सकती है। इनमें एससी आयोग के सदस्यों की संख्या कम करने के लिए ए
Read More
Comment here