ਜ਼ਿਲਾ ਗੁਰਦਾਸਪੁਰ ਦੇ ਪਿੰਡ ਜਾਂਗਲਾ ਦੇ ਨੌਜਵਾਨ ਦੀ ਭੇਦ ਭਰੇ ਹਾਲਤ ‘ਚ ਲਾਹੌਰ ਬਰਾਂਚ ਨਹਿਰ ਚੋਂ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਛਾਣ ਪ੍ਰਭਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜਾਂਗਲਾ ਵਜੋਂ ਹੋਈ ਹੈ ।ਮ੍ਰਿਤਕ ਨੌਜਵਾਨ 31 ਜੁਲਾਈ ਨੂੰ ਘਰੋਂ ਕਿਸੇ ਵਿਅਕਤੀ ਦੇ ਨਾਲ ਗਿਆ ਸੀ ਅਤੇ ਐਤਵਾਰ ਨੂੰ ਨੌਜਵਾਨ ਦੀ ਲਾਸ਼ ਪਿੰਡ ਜਗਦੇਵ ਕਲਾਂ ਨਜਦੀਕ ਲੰਘਦੀ ਨਹਿਰ ਚੋਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਅਤੇ ਭੈਣ ਨੇ ਪਿੰਡ ਭਾਰਥਵਾਲ ਦੇ ਵਿਅਕਤੀ ਤੇ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੀ ਮਾਤਾ ਪਲਵਿੰਦਰ ਕੌਰ ਨੇ ਦੱਸਿਆ ਕੀ 31 ਜੁਲਾਈ ਨੂੰ ਉਸਦੇ ਪੁੱਤਰ ਪ੍ਰਭਦੀਪ ਸਿੰਘ ਨੂੰ ਪਿੰਡ ਭਾਰਥਵਾਲ ਦਾ ਇੱਕ ਵਿਅਕਤੀ ਸ਼ਾਮ 8 ਵਜੇ ਘਰੋਂ ਉਸਨੂੰ ਬੁਲਾ ਕੇ ਲੈ ਗਿਆ ਸੀ। ਮ੍ਰਿਤਕ ਦੀ ਮਾਤਾ ਨੇ ਅੱਗੇ ਦੱਸਿਆ ਕਿ ਅਗਲੇ ਦਿਨ ਉਹਨਾਂ ਨੇ ਉਕਤ ਵਿਅਕਤੀ ਨੂੰ ਜਦ ਆਪਣੇ ਪੁੱਤਰ ਬਾਰੇ ਪੁੱਛਿਆ ਤਾਂ ਉਸਨੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਅਤੇ ਉਸ ਤੋਂ ਬਾਅਦ ਉਕਤ ਵਿਅਕਤੀ ਕਿਧਰੇ ਚਲਾ ਗਿਆ ਤੇ ਉਸਦਾ ਫੋਨ ਵੀ ਬੰਦ ਆ ਰਿਹਾ ਹੈ। ਉਹਨਾਂ ਕਿਹਾ ਕਿ ਉਕਤ ਵਿਅਕਤੀ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਸ ਨੇ ਕਿਹਾ ਹੈ ਕਿ ਪ੍ਰਭਦੀਪ ਸਿੰਘ ਦੀ ਲਾਸ਼ ਨਹਿਰ ਚੋਂ ਹੀ ਮਿਲੇਗੀ ਜਿਸ ਤੋਂ ਉਨਾਂ ਨੂੰ ਸ਼ੰਕਾ ਹੈ ਕਿ ਉਸਦੇ ਪੁੱਤਰ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਚ ਸੁੱਟ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਭੈਣ ਪਲਕਦੀਪ ਕੌਰ ਨੇ ਕਿਹਾ ਕਿ ਜਦ ਉਕਤ ਵਿਆਕਤੀ ਉਸਦੇ ਭਰਾ ਨੂੰ ਨਾਲ ਲੈ ਕੇ ਜਾ ਰਿਹਾ ਸੀ ਉਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ । ਉਸਨੇ ਦੱਸਿਆ ਕਿ ਐਤਵਾਰ ਨੂੰ ਉਹਨਾਂ ਨੂੰ ਇਤਲਾਹ ਮਿਲੀ ਹੈ ਕਿ ਥਾਣਾ ਝੰਡੇਰ ਕਲਾਂ ਦੇ ਅਧੀਨ ਪਿੰਡ ਸੰਗਤਪੁਰਾ ਦੇ ਨਜ਼ਦੀਕ ਨਹਿਰ ਲਾਹੌਰ ਬਰਾਂਚ ਚੋਂ ਇੱਕ ਲਾਸ਼ ਮਿਲੀ ਹੈ ਜਿਸ ਦੀ ਸ਼ਨਾਖਤ ਪ੍ਰਭਦੀਪ ਸਿੰਘ ਵਜੋਂ ਹੋਈ ਹੈ। ਉਸਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਹਨਾਂ ਦੇ ਭਰਾ ਦੇ ਕਾਤਲ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਲਾਪਤਾ ਹੋਏ ਨੌਜਵਾਨ ਦੀ ਨਹਿਰ ‘ਚੋ ਮਿਲੀ ਲਾ/ਸ਼ , ਘਰੋਂ ਬੁਲਾ ਕੇ ਲੈ ਗਿਆ ਸੀ ਕੋਈ ਮੁੰਡਾ ਮਾਂ ਦਾ ਰੋ -ਰੋ ਕੇ ਹੋਇਆ ਬੁਰਾ ਹਾ/ਲ !
August 5, 20240
Related Articles
May 11, 20200
पूर्व प्रधानमंत्री मनमोहन सिंह के सेहत पर सबसे बड़ी खबर !
आज देश में कोरोना वायरस का संक्रमण बढ़ता जा रहा है। लेकिन इस वक़्त एक बड़ी खबर सामने आ रही है। दरअसल पूर्व प्रधानमंत्री मनमोहन सिंह फिलहाल अखिल भारतीय आयुर्विज्ञान संस्थान (एम्स) में भर्ती हैं। सोमवार सु
Read More
January 22, 20210
ਨਹੀਂ ਰਹੇ ਪ੍ਰਸਿੱਧ ਬਾਲੀਵੁਡ ਗਾਇਕ ਅਤੇ ਮਾਂ ਦੀ ਭੇਂਟਾ ਗਾਉਣ ਵਾਲੇ ਨਰਿੰਦਰ ਚੰਚਲ
ਪਿੱਛਲੇ ਕਈ ਦਹਾਕਿਆਂ ਤੋਂ ਦੇਸ਼ ਭਰ 'ਚ ਅਨੇਕਾਂ ਹੀ ਫ਼ਿਲਮਾਂ 'ਚ ਅਵਾਜ ਦੇਣੇ ਵਾਲਾ ਅਤੇ ਮਹਾਮਾਈ ਦੀਆਂ ਭੇਂਟਾ ਗਾਉਣ ਵਾਲੇ ਦੇਸ਼ ਦੇ ਮਸ਼ਹੂਰ ਸਿੰਗਰ ਨਰਿੰਦਰ ਚੰਚਲ ਦਾ ਅੱਜ ਦੇਹਾਂਤ ਹੋ ਗਿਆ, ਨਰਿੰਦਰ ਚੰਚਲ ਦੇ ਅਚਾਨਕ ਦੁਨੀਆਂ ਨੂੰ ਅਲਵਿਦਾ ਕਹਿ ਜਾਣ ਨ
Read More
CoronavirusCoronovirusEconomic CrisisEventsHealth NewsLaw and OrderLifestyleLudhiana NewsNationNewsWorldWorld Politics
April 27, 20210
ਕੋਰੋਨਾ ਸੰਕਟ ਦੌਰਾਨ ਵੱਡੀ ਮਦਦ: ਬ੍ਰਿਟੇਨ ਤੋਂ ਵੈਂਟੀਲੇਟਰ ਤੇ ਆਕਸੀਜਨ ਕੰਸਟ੍ਰਕਟਰ ਦੀ ਪਹਿਲੀ ਖੇਪ ਪਹੁੰਚੀ ਭਾਰਤ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਕਈ ਦੇਸ਼ਾਂ ਵੱਲੋਂ ਭਾਰਤ ਦੀ ਮਦਦ ਦੀ ਲਈ ਹੱਥ ਵਧਾਇਆ ਗਿਆ ਹੈ। ਇਸੇ ਵਿਚਾਲੇ ਕੋਰੋਨਾ ਦੀ ਵਿਨਾਸ਼ਕਾਰੀ ਦੂਜੀ ਲਹਿਰ ਨਾਲ ਨਜਿੱਠਣ ਲਈ ਬ੍ਰਿਟੇਨ ਤੋਂ&nbs
Read More
Comment here