ਅੰਮ੍ਰਿਤਸਰ ਦੇ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਇੱਕ ਵਾਰ ਫਿਰ ਤੋਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਹਜੇ ਪਿਛਲੇ ਦਿਨ ਹੀ ਅੰਮ੍ਰਿਤਸਰ ਦੇ ਵਿੱਚ ਇੱਕ ਘਰ ਦੇ ਵਿੱਚ ਦਾਖਲ ਹੋ ਕੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਅਤੇ ਉਸ ਮਾਮਲੇ ਚ ਹਜੇ 24 ਘੰਟੇ ਵੀ ਨਹੀਂ ਬੀਤੇ ਕਿ ਅੰਮ੍ਰਿਤਸਰ ਦੇ ਦਬੁਰਜੀ ਵਿਖੇ ਇੱਕ ਐਨਆਰਆਈ ਨੌਜਵਾਨ ਨੂੰ ਘਰ ਦੇ ਵਿੱਚ ਦਾਖਲ ਹੋ ਕੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਅਮਰੀਕਾ ਦੇ ਪੱਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿਤਾ। ਨੌਜਵਾਨ ਨੂੰ ਉਸ ਦੇ ਘਰ ਆ ਕੇ ਦੋ ਜਣਿਆਂ ਵਲੋਂ ਗੋਲੀਆਂ ਮਾਰੀਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਸਿਟੀਜਨ ਨੌਜਵਾਨ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਹਮਲਾਵਾਰ ਵਿਅਕਤੀ ਕਾਰ ਦੀ ਆਰਸੀ ਦਾ ਪੁੱਛਣ ਦੇ ਬਹਾਨੇ ਘਰ ਦੇ ਵਿੱਚ ਦਾਖਲ ਹੋਏ ਤੇ ਜਿਸ ਤੋਂ ਬਾਅਦ ਉਹਨਾਂ ਨੇ ਨੌਜਵਾਨ ਸੁਖਚੈਨ ਸਿੰਘ ਦੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਸ ਦੌਰਾਨ ਜਖਮੀ ਨੌਜਵਾਨ ਦੇ ਪਰਿਵਾਰਿਕ ਮੈਂਬਰ ਹਮਲਾਵਾਰਾਂ ਦੇ ਅੱਗੇ ਹੱਥ ਜੋੜਦੇ ਰਹੇ ਲੇਕਿਨ ਹਮਲਾਵਰਾਂ ਨੇ ਇੱਕ ਵੀ ਨਾ ਸੁਣੀ ਅਤੇ ਸੁਖਚੈਨ ਸਿੰਘ ਨੌਜਵਾਨ ਦੇ ਸਿਰ ਚ ਅਤੇ ਗਲੇ ਤੇ ਗੋਲੀ ਮਾਰੀ ਜਿਸ ਤੋਂ ਬਾਅਦ ਉਹਨਾਂ ਦੀ ਪਿਸਤੋਲ ਦਾ ਫਾਇਰ ਅੜ ਗਿਆ ਤੇ ਨੌਜਵਾਨ ਉਥੋਂ ਫਰਾਰ ਹੋ ਗਏ ਫਿਲਹਾਲ ਪੁਲਿਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਨੌਜਵਾਨ ਹਸਪਤਾਲ ਦਾਖਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹੈ। ਅਤੇ ਫਿਲਹਾਲ ਜ਼ਖਮੀ ਨੌਜਵਾਨ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਅੱਗੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਜਲਦ ਹੀ ਆਰੋਪੀਆਂ ਨੂੰ ਕਾਬੂ ਕਰ ਲਿੱਤਾ ਜਾਵੇਗਾ।
ਕਾਰ ਦੀ ਆਰਸੀ ਪੁੱਛਣ ਦੇ ਬਹਾਨੇ ਘਰ ਦੇ ਅੰਦਰ ਦਾਖਲ ਹੋ ਸ਼ਰਾਰਤੀ ਅਨਸਰਾਂ ਨੇ ਚਲਾਈਆਂ ਗੋ/ਲੀ/ਆਂ ਹਮਲਾਵਰਾਂ ਅੱਗੇ ਹੱਥ ਜੋੜ ਕੇ ਬੇਨਤੀ ਕਰਦਾ ਰਿਹਾ ਪਰਿਵਾਰ
August 24, 20240
Related Articles
July 22, 20210
ਕਿਸਾਨਾਂ ਨੂੰ ਚਕਮਾ ਦੇ ਕੇ ਵਿਧਾਇਕ ਭੁੱਲਰ ਦੇ ਘਰ ਖੇਮਕਰਨ ਦੇ ਪਿੰਡ ਮਹਿਮੂਦਪੁਰਾ ਪਹੁੰਚੇ ਨਵਜੋਤ ਸਿੱਧੂ
ਕਾਂਗਰਸ ਦੇ ਨਵੇਂ ਬਣੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਖੇਮਕਰਨ ਵਿਧਾਨ ਸਭਾ ਹਲਕੇ ਵਿੱਚ ਵਰਕਰਾਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਸਿੱਧੂ ਦਾ ਪਿੰਡ ਮਹਿਮਦਪੁਰਾ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ, ਉਥੇ ਹੀ ਭਿਖੀਵਿੰਡ ਵਿੱਚ ਵ
Read More
March 25, 20220
ਪ੍ਰਗਟ ਸਿੰਘ ਨੇ ‘1 ਵਿਧਾਇਕ 1 ਪੈਨਸ਼ਨ’ ਦੇ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ ‘ਪੰਜਾਬ ਦੇ ਵਿੱਤ ‘ਤੇ ਘਟੇਗਾ ਬੋਝ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਕਮਾਨ ਸੰਭਾਲਦਿਆਂ ਸਾਰ ਹੀ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾ
Read More
July 5, 20220
ਗੌਰਵ ਯਾਦਵ ਨੇ ਸੰਭਾਲਿਆ DGP ਦਾ ਚਾਰਜ, ਬੋਲੇ- ‘ਗੈਂਗਸਟਰ ਤੇ ਨਸ਼ਿਆਂ ‘ਤੇ ਹੋਵੇਗਾ ਐਕਸ਼ਨ’
1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਦੇਰ ਰਾਤ ਉਨ੍ਹਾਂ ਨੂੰ ਕਾਰਜਕਾਰੀ ਡੀਜੀਪੀ ਵਜੋਂ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਕਾਰਜਕਾਰੀ ਡੀਜ
Read More
Comment here