ਅੰਮ੍ਰਿਤਸਰ ਦੇ ਹਲਕਾ ਪੱਛਮੀ ਅਧੀਨ ਪੈਂਦੀ ਪੰਚਾਇਤ ਬਾਬਾ ਜੀਵਨ ਸਿੰਘ ਕਲੋਨੀ ਵਿਖੇ ਸਰਪੰਚੀ ਦੀ ਚੋਣਾਂ ਨੂੰ ਲੈਕੇ ਬਲਦੇਵ ਸਿੰਘ ਠੇਕੇਦਾਰ ਵੱਲੋਂ ਕੀਤੀ ਗਈ ਮੀਟਿੰਗ ਇਸ ਮੌਕੇ ਤੇ ਸਾਬਕਾ ਐਮਐਲਏ ਡਾਕਟਰ ਰਾਜਕੁਮਾਰ ਵੇਰਕਾ ਵਿਸ਼ੇਸ਼ ਤੌਰ ਤੇ ਪਹੁੰਚੇ,
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਚਾਇਤ ਦੀ ਮੀਟਿੰਗ ਹੈ ਤੇ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਕਿਹਾ ਕਿ ਠੇਕੇਦਾਰ ਬਲਦੇਵ ਸਿੰਘ ਭਾਰੀ ਬਹੁਮਤ ਨਾਲ ਜਿੱਤ ਰਹੇ ਨੇ ਤੇ ਲੋਕਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਹੀ ਮੀਡੀ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਲੋਕਾਂ ਨੂੰ ਆਖਿਆ ਕਿ ਭਾਰੀ ਬਹੁਮਤ ਨਾਲ ਜਿਤਾ ਕੇ ਭੇਜੋ, ਜਿੱਤਣ ਤੋਂ ਬਾਅਦ ਇਸ ਪਿੰਡ ਵਿੱਚ ਆਵਾਂਗਾ ਤੇ ਜਿੰਨੇ ਵੀ ਕਮੀਆਂ ਪੇਸ਼ੀਆਂ ਰਹਿਣਗੇ ਉਹ ਸਭ ਦੂਰ ਕੀਤੀਆਂ ਜਾਣਗੀਆਂ
ਇਸ ਮੌਕੇ ਤੇ ਸਰਪੰਚ ਬਲਦੇਵ ਸਿੰਘ ਠੇਕੇਦਾਰ ਨੇ ਕਿਹਾ ਕਿ ਡਾਕਟਰ ਰਾਜ ਕੁਮਾਰ ਵੇਰਕਾ ਮੀਟਿੰਗ ਵਿੱਚ ਪਹੁੰਚੇ, ਅਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾ ਕੇ ਭੇਜੋ ਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਸਰਪੰਚ ਬਲਦੇਵ ਸਿੰਘ ਨੇ ਕਿਹਾ ਕਿ ਸਾਡੇ ਇਲਾਕੇ ਅਤੇ ਰਿਸ਼ਤੇਦਾਰਾਂ ਦੀਆਂ ਵੋਟਾਂ ਕਟਵਾਈਆਂ ਗਈਆਂ,ਇਸ ਮੌਕੇ ਠੇਕੇਦਾਰ ਬਲਦੇਵ ਸਿੰਘ ਨੇ ਡਾਕਟਰ ਰਾਜ ਕੁਮਾਰ ਵੇਰਕਾ ਜੀ ਦਾ ਧੰਨਵਾਦ ਕੀਤਾ ਅਤੇ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ,
Comment here