ਬਸਪਾ ਅੰਬੇਡਕਰ ਪਾਰਟੀ ਦੇ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਵਾਲਮੀਕਿ ਮਜ੍ਹਬੀ ਸਿੱਖ ਸਮਾਜ ਦੇ ਲੋਕਾਂ ਨੂੰ ਸਾਢੇ 12 ਪ੍ਰਤੀਸ਼ਤ ਕੋਟਾ ਦੇਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਬਸਪਾ ਅੰਬੇਡਕਰ ਪਾਰਟੀ ਦੇ ਅਹੁਦੇਦਾਰਾਂ ਵਲੋਂ ਰਣਜੀਤ ਐਵੀਨਿਊ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਕੇ ਡੀਸੀ ਦਫਤਰ ਦੇ ਬਾਹਰ ਸਮਾਪਤ ਕਰਨ ਤੋਂ ਬਾਅਦ ਮੰਗ ਪੱਤਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਪੰਜਾਬ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1 ਅਗਸਤ ਨੂੰ ਸੁਪਰੀਮ ਕੋਰਟ ਵਲੋਂ ਐੱਸ.ਸੀ.ਐੱਸ.ਟੀ ਸਮਾਜ ਦੇ ਲੋਕਾਂ ਨੂੰ ਸਾਢੇ 12 ਪ੍ਰਤੀਸ਼ਤ ਕੋਟਾ ਦੇਣ ਦਾ ਜੋ ਫੈਂਸਲਾ ਆਇਆ ਸੀ, ਉਸਨੂੰ ਲਾਗੂ ਕਰਵਾਉਣ ਲਈ ਬਸਪਾ ਅੰਬੇਡਕਰ ਪਾਰਟੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਵਿਚ ਸਭ ਤੋਂ ਪਹਿਲਾਂ ਪੂਰੇ ਪੰਜਾਬ ਅੰਦਰ ਵਿਧਾਨ ਸਭਾ ਹਲਕਿਆਂ ਦੇ ਐੱਸ.ਡੀ.ਐੱਮ ਰਾਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਣ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ, ਸ਼ਾਹਕੋਟ, ਖਡੂਰ ਸਾਹਿਬ ਅਤੇ ਅਟਾਰੀ ਹਲਕਿਆਂ ਤੋਂ ਕੀਤੀ ਗਈ ਸੀ ਤੇ ਹੁਣ ਹਲਕਾ ਜੰਡਿਆਲਾ ਦੀ ਟੀਮ ਵਲੋਂ ਵੱਡੇ ਇਕੱਠੇ ਦੇ ਨਾਲ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਸਪਾ ਅੰਬਡੇਕਰ ਪਾਰਟੀ ਪਿਛਲੇ ਲੰਮੇਂ ਸਮੇਂ ਤੋਂ ਸਮਾਜ ਦੇ ਲੋਕਾਂ ਨੂੰ ਬਣਦੇ ਹੱਕ ਦਵਾਉਣ ਲਈ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਅਗਾਂਹ ਵੀ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿਚ ਮੰਗ ਪੱਤਰ ਭੇਜਣ ਦਾ ਸਿਲਸਿਲਾ ਜਾਰੀ ਹੈ, ਜੇਕਰ ਫੇਰ ਵੀ ਸਰਕਾਰ ਦੇ ਸਿਰ ਤੇ ਜੁੰਹ ਨਾ ਸਿਰਕੀ ਤਾਂ ਬਸਪਾ ਅੰਬੇਡਕਰ ਪਾਰਟੀ ਲੋਕਾਂ ਨੂੰ ਬਣਦੇ ਹੱਕ ਦਵਾਉਣ ਲਈ ਵੱਡੇ ਪੱਧਰ ਤੇ ਸੰਘਰਸ਼ ਕਰਨ ਦੀ ਤਿਆਰੀ ਵੀ ਕਰੇਗੀ, ਜਿਸ ਵਿਚ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਵਾਲਮੀਕਿ ਮਜ੍ਹਬੀ ਸਿੱਖ ਸਮਾਜ ਦੇ ਲੋਕਾਂ ਨੂੰ ਸਾਢੇ 12 ਪ੍ਰਤੀਸ਼ਤ ਕੋਟਾ ਦੇਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ।
November 12, 20240
Related Articles
August 23, 20220
ਬਰਗਾੜੀ ਕਾਂਡ ‘ਚ ਨਾਮਜ਼ਦ ਬਿੱਟੂ ਦੇ ਜੇਲ੍ਹ ‘ਚ ਕਤਲ ਮਾਮਲਾ, ਜਾਂਚ ਲਈ ਨਵੀਂ SIT ਬਣਾਉਣ ਦੇ ਹੁਕਮ
ਨਾਭਾ ਜੇਲ ‘ਚ ਕਤਲ ਕੀਤੇ ਗਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦਾ ਰਾਜ਼ ਜਲਦ ਹੀ ਖੁੱਲ੍ਹੇਗਾ। ਇਸ ਦੇ ਲਈ ਏਡੀਜੀਪੀ ਦੀ ਅਗਵਾਈ ਵਿੱਚ ਇੱਕ ਨਵੀਂ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਬਣਾਈ ਜਾਵੇਗੀ, ਜਿਸ ਵਿੱਚ ਐਸਐਸਪੀ ਪੱਧਰ
Read More
July 6, 20210
ਇੰਗਲੈਂਡ ਵਨਡੇ ਟੀਮ ਦੇ ਸੱਤ ਮੈਂਬਰ ਨਿਕਲੇ ਕੋਰੋਨਾ ਪੌਜੇਟਿਵ, ਤਿੰਨ ਖਿਡਾਰੀ ਵੀ ਸ਼ਾਮਿਲ
ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੇ ਮੰਗਲਵਾਰ ਨੂੰ ਕਿਹਾ ਕਿ ਇੰਗਲੈਂਡ ਦੀ ਵਨਡੇ ਟੀਮ ਦੇ ਸੱਤ ਮੈਂਬਰ ਕੋਵਿਡ -19 ਸਕਾਰਾਤਮਕ ਪਾਏ ਗਏ ਹਨ। ਜਿਨ੍ਹਾਂ ਵਿੱਚ ਤਿੰਨ ਖਿਡਾਰੀ ਅਤੇ ਮੈਨੇਜਮੈਂਟ ਟੀਮ ਦੇ ਚਾਰ ਮੈਂਬਰ ਸ਼ਾਮਿਲ ਹਨ। ਇਨ੍ਹਾਂ ਲੋਕਾਂ ਦਾ ਦੂ
Read More
March 24, 20220
ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ 2022 ਵਿੱਚ ਹੋਇਆ ਵੱਡਾ ਬਦਲਾਅ, 12 ਕਰੋੜ ਤੋਂ ਵੱਧ ਕਿਸਾਨਾਂ ਤੇ ਪਏਗਾ ਅਸਰ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 2022 ਵਿੱਚ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ 12 ਕਰੋੜ ਤੋਂ ਵੱਧ ਕਿਸਾਨਾਂ ਨੂੰ ਹੋਵੇਗਾ। ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 8 ਬਦਲਾਅ ਕੀਤੇ ਗਏ ਹਨ। ਕੁਝ ਦਿਨ ਪਹਿਲਾਂ, ਲਾਭ
Read More
Comment here