ਪਿਛਲੇ ਦਿਨੀ ਕਪੂਰਥਲਾ ਵਿਚ ਇੱਕ ਦਸੰਬਰ ਦੀ ਰਾਤ ਆਰ.ਸੀ.ਐੱਫ. ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ | ਘਟਨਾ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਸੁਲਝਾ ਲਿਆ ਗਿਆ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਦੇ ਪੁੱਤਰ ਨੇ ਹੀ ਕੀਤਾ ਹੈ ਜਿਸ ਵਿਚ ਉਸਨੇਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਕਤਲ ਕਰਵਾਇਆ। ਹੈਰਾਨੀਜਨਕ ਹੈ ਕਿ 1 ਦਸੰਬਰ ਰਾਤ 10 ਵਜੇ ਪੁੱਤ ਨੇ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਤਾ ਦਾ ਕਤਲ ਹੋ ਗਿਆ ਹੈ ਅਤੇ ਲਾਸ਼ ਕਪੂਰਥਲਾ ਸੁਲਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ, ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ‘ਚ ਕੇਸ ਦਰਜ ਕੀਤਾ ਪਰ ਪੁਲਿਸ ਨੂੰ ਤਫਤੀਸ਼ ਦੌਰਾਨ ਪਤਾ ਚਲਿਆ ਕੇ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਵਾਰਦਾਤ ਨਾਲ ਮੇਲ ਨਹੀਂ ਖਾ ਰਹੇ ਸਨ। ਡੂੰਘਾਈ ਤਫਤੀਸ਼ ਕਰਨ ਤੇ ਪੁਲਿਸ ਨੂੰ ਪਤਾ ਲੱਗਾ ਕਿ ਉਸ ਨੇ ਹੀ ਆਪਣੇ ਤਿੰਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ। ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ।
ਜਾਇਦਾਦ ਪਿੱਛੇ ਦੋਸਤਾਂ ਨਾਲ ਮਿਲ ਕੇ ਪੁੱਤ ਨੇ ਪਿਓ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
December 4, 20240

Related tags :
#PropertyDispute #MurderCase#LawAndOrder #PunjabCrime
Related Articles
November 4, 20200
ਪਰਾਲੀ ਨੂੰ ਅੱਗ ਲਾਉਣ ਦੇ ਮਾਰੂ ਰੁਝਾਨ ਨੂੰ ਰੋਕਣ ਲਈ ਜਾਗਰੂਕਤਾ ਕੈੰਪ ਲਗਾਇਆ ਗਿਆ
ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਾਰੂ ਰੁਝਾਨ ਤੋਂ ਆਪਣੇ ਸਾਥੀਆਂ ਨੂੰ ਵੀ ਜਾਣੂ ਕਰਵਾਉਣ...
ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ
Read More
March 29, 20230
लुधियाना में ट्रक-टिप्पर की जोरदार टक्कर, हादसे में 3 लोगों की मौत हो गई
पंजाब के लुधियाना में खन्ना के पास ट्रक और टिप्पर की आमने-सामने टक्कर हो गई। हादसे में ट्रक चालक, परिचालक व एक अन्य राहगीर की मौत हो गई। हादसा इतना भयानक था कि ट्रक के शरीर को काटकर दो लोगों को बाहर न
Read More
June 1, 20220
ਨੈਸ਼ਨਲ ਹੇਰਾਲਡ ਮਾਮਲੇ ‘ਚ ਸੋਨੀਆ ਤੇ ਰਾਹੁਲ ਗਾਂਧੀ ਨੂੰ ED ਦਾ ਨੋਟਿਸ, ਕਾਂਗਰਸ ਬੋਲੀ-‘ਝੁਕਾਂਗੇ ਨਹੀਂ’
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੇਰਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਕਾਂਗਰਸ ਨੇ ਈਡੀ ਦੀ ਇਸ ਕਾਰਵਾਈ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸ
Read More
Comment here