News

ਡਾ.ਬੀ.ਆਰ.ਬੇਂਡਕਰ ਦਾ 69ਵਾਂ ਸ਼ਰਧਾਂਜਲੀ ਸਮਾਗਮ ਮਨਾਇਆ

ਅੱਜ ਦੇਸ਼ ਭਰ ਵਿੱਚ ਡਾ.ਬੀ.ਆਰ.ਬੇਂਡਕਰ ਦੇ 69ਵੇਂ ਸ਼ਰਧਾਂਜਲੀ ਸਮਾਗਮ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਆਪ ਪਾਰਟੀ ਦੇ ਵਰਕਰਾਂ ਨੇ ਮਿਲ ਕੇ ਡਾ.ਬੀ.ਆਰ.ਬੇਂਡਕਰ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਸਮਾਗਮ ਮਨਾਇਆ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਮਹਾਨ ਵਿਅਕਤੀ ਹਨ ਜਿਨ੍ਹਾਂ ਨੇ ਸਾਡੇ ਦੇਸ਼ ਅਤੇ ਖਾਸ ਕਰਕੇ ਦਲਿਤ ਸਮਾਜ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਮਹਿੰਦਰ ਭਗਤ ਨੇ ਕਿਹਾ ਕਿ ਅੱਜ ਜੇਕਰ ਉਹ ਕੈਬਨਿਟ ਮੰਤਰੀ ਹਨ ਤਾਂ ਇਹ ਉਨ੍ਹਾਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਅੱਜ ਦਲਿਤ ਵਰਗ ਦੇ ਲੋਕਾਂ ਨੂੰ 25 ਫੀਸਦੀ ਰਾਖਵਾਂ ਕੋਟਾ ਦੇ ਕੇ ਅੱਗੇ ਆਉਣ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਲਿਤ ਸਮਾਜ ਉਨ੍ਹਾਂ ਦੀ ਬਦੌਲਤ ਹੀ ਤਰੱਕੀ ਦੀ ਰਾਹ ‘ਤੇ ਹੈ। ਉਨ੍ਹਾਂ ਦੱਸਿਆ ਕਿ ਅਮਰੀਕਨ ਯੂਨੀਵਰਸਿਟੀ ਵਿੱਚ ਗਿਆਨ ਦੇ ਪ੍ਰਤੀਕ ਦੀ ਮੂਰਤੀ ਸਥਾਪਤ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਰ ਸਾਲ 6 ਦਸੰਬਰ ਨੂੰ ਡਾ.ਬੀ.ਆਰ.ਅਬੇਂਡਕਰ ਦਾ ਸ਼ਰਧਾਂਜਲੀ ਸਮਾਰੋਹ ਮਨਾਇਆ ਜਾਂਦਾ ਹੈ। ਡਾ. ਬੀ.ਆਰ. ਅਬੇਂਡਕਰ ਦਾ ਦਿਹਾਂਤ 1956 ਵਿੱਚ ਦਿੱਲੀ ਵਿੱਚ ਆਪਣੇ ਨਿਵਾਸ ਸਥਾਨ ‘ਤੇ ਹੋਇਆ। ਡਾ. ਅੰਬੇਡਕਰ ਭਾਰਤੀ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ 7 ਮੈਂਬਰੀ ਕਮੇਟੀ ਦੇ ਮੈਂਬਰ ਸਨ ਅਤੇ ਆਧੁਨਿਕ ਭਾਰਤ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਸਦੇ ਮਹਾਨ ਯੋਗਦਾਨ ਲਈ ਉਸਨੂੰ 1990 ਵਿੱਚ ਮਰਨ ਉਪਰੰਤ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਇਹ ਦਿਨ ਸਾਨੂੰ ਡਾ. ਅੰਬੇਡਕਰ ਦੁਆਰਾ ਪ੍ਰਵਾਨਿਤ ਅਤੇ ਭਾਰਤੀ ਸੰਵਿਧਾਨ ਵਿੱਚ ਦਰਜ ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੀ ਯਾਦ ਦਿਵਾਉਂਦਾ ਹੈ।

Comment here

Verified by MonsterInsights