News

ਸੜਕ ਹਾਦਸੇ ਦਾ ਸ਼ਿਕਾਰ ਹੋਇਆ ਇੱਕ ਹੋਰ ਬਜ਼ੁਰਗ

ਜਲੰਧਰ ਕਪੂਰਥਲਾ ਰੋਡ ‘ਤੇ ਸਥਿਤ ਸਪੋਰਟਸ ਕਾਲਜ ਨੇੜੇ ਭਿਆਨਕ ਸੜਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਗੱਡੀ ਅਤੇ ਐਕਟਿਵਾ ਸਵਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਤਸਵੀਰ ਦਿਲ ਦਹਿਲਾ ਦੇਣ ਵਾਲੀ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਐਕਟਿਵਾ ਸਵਾਰ ਸੜਕ ‘ਤੇ ਡਿੱਗ ਗਿਆ ਅਤੇ ਉਸ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਾਜ ਨਗਰ ਦਾ ਰਹਿਣ ਵਾਲਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਐਕਟਿਵਾ ਸਵਾਰ ਦੀ ਨਗਰ ਨਿਗਮ ਦੇ ਟਿੱਪਰ ਨਾਲ ਟੱਕਰ ਹੋ ਗਈ। ਇਸ ਦੌਰਾਨ ਟਿੱਪਰ ਦਾ ਟਾਇਰ ਵਿਅਕਤੀ ਦੇ ਸਿਰ ਤੋਂ ਲੰਘ ਗਿਆ। ਪੀ.ਬੀ. 08 ਸੀ.ਆਰ. 8269 ਐਕਟਿਵਾ ਤੋਂ ‘ਆਪ’ ਪਾਰਟੀ ਦੇ ਝੰਡੇ ਬਰਾਮਦ ਹੋਏ ਹਨ। ਅਜਿਹੇ ‘ਚ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਉਕਤ ਵਿਅਕਤੀ ‘ਆਪ’ ਪਾਰਟੀ ਦਾ ਵਰਕਰ ਸੀ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ ਹੈ। ਪਰ ਪੁਲਿਸ ਅਜੇ ਤੱਕ ਮੌਕੇ ‘ਤੇ ਨਹੀਂ ਪਹੁੰਚੀ।

Comment here

Verified by MonsterInsights