News

ਜਲੰਧਰ ‘ਚ ਬੱਚੇ ਦੇ ਅਗਵਾ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਜਲੰਧਰ ਪੁਲਸ ਨੇ ਇਕ ਔਰਤ ਸਮੇਤ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਜਲੰਧਰ ‘ਚ ਹਾਲ ਹੀ ‘ਚ ਹੋਏ ਬੱਚੇ ਦੇ ਅਗਵਾ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਜਲੰਧਰ ਪੁਲਸ ਨੇ ਇਕ ਔਰਤ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ, ਰਾਮਾਮੰਡੀ ਤੋਂ ਬੱਚੇ ਨੂੰ ਮੁਲਜ਼ਮਾਂ ਨੇ ਚੁੱਕਿਆ ਸੀ। ਜਿਸ ਬਾਰੇ ਪੁਲਿਸ ਨੂੰ ਪ੍ਰਵਾਸੀ ਵੱਲੋਂ ਸ਼ਿਕਾਇਤ ਮਿਲੀ ਸੀ। ਇਸ ਘਟਨਾ ‘ਤੇ ਕਾਰਵਾਈ ਕਰਦੇ ਹੋਏ 24 ਘੰਟਿਆਂ ‘ਚ ਅਗਵਾ ਦਾ ਭੇਤ ਸੁਲਝਾ ਲਿਆ ਅਤੇ 3 ਮਹੀਨੇ ਦੇ ਬੱਚੇ ਨੂੰ ਬਰਾਮਦ ਕਰ ਲਿਆ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾਮੰਡੀ ਅਤੇ ਦਕੋਹਾ ਪੁਲਿਸ ਨੇ ਮਿਲ ਕੇ ਪ੍ਰਵਾਸੀ ਬੱਚੇ ਨੂੰ ਲੁਧਿਆਣਾ ਤੋਂ ਬਰਾਮਦ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਗਰੋਹ ਬੱਚੇ ਨੂੰ ਲੁਧਿਆਣਾ ਵਿੱਚ ਵੇਚਣਾ ਚਾਹੁੰਦਾ ਸੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ 3 ਮਹੀਨੇ ਦੇ ਬੱਚੇ ਨੂੰ ਕਿੰਨੇ ਵਿੱਚ ਵੇਚਿਆ ਸੀ, ਜਦਕਿ ਇਸ ਗਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ, ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਮੁਲਜ਼ਮਾਂ ਵੱਲੋਂ ਅਗਵਾ ਕਰਨ ਦੀ ਕੋਈ ਪਿਛਲੀ ਘਟਨਾ ਸਾਹਮਣੇ ਨਹੀਂ ਆਈ ਹੈ ਪਰ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਲਿਆ ਹੈ, ਜਦਕਿ ਬੱਚਾ ਜ਼ਿੰਦਾ ਹੈ। ਗ੍ਰਿਫਤਾਰ ਮੁਲਜ਼ਮ ਪੰਜਾਬੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉਸ ਨੂੰ ਲੁਧਿਆਣਾ ਵਿਖੇ ਵੇਚਣ ਦੀ ਯੋਜਨਾ ਬਣਾ ਰਹੇ ਸਨ, ਇਸੇ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਟੀਮ ਨੇ ਮੁਲਜ਼ਮਾਂ ਕੋਲੋਂ ਬੱਚਾ ਵੇਚਣ ਤੋਂ ਪਹਿਲਾਂ ਬਰਾਮਦ ਕਰ ਲਿਆ। ਮੁਲਜ਼ਮਾਂ ਵਿੱਚ ਬਲਜੀਤ ਸਿੰਘ ਅਤੇ ਬਲਜੀਤ ਕੌਰ ਜੋੜਾ ਸ਼ਾਮਲ ਹੈ। ਲੱਕੀ ਅਤੇ ਅੰਕਿਤ ਉਰਫ਼ ਰਿੰਕੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਰਿਸ਼ਤੇਦਾਰ ਹਨ। ਜਾਂਚ ‘ਚ ਸਾਹਮਣੇ ਆਇਆ ਕਿ ਪੀੜਤ ਔਰਤ ਘਰ ‘ਚ ਇਕੱਲੀ ਸੀ ਅਤੇ ਖਾਣਾ ਬਣਾ ਰਹੀ ਸੀ। ਇਸ ਦੌਰਾਨ ਯੋਜਨਾ ਦੇ ਤਹਿਤ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਅਗਵਾ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਆਟੋ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮਾਂ ਵਿੱਚੋਂ ਇੱਕ ਲੁਧਿਆਣਾ ਦੇ ਸਲੇਮ ਟਾਬਰੀ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਮੁਲਜ਼ਮ ਸ਼ਾਹਕੋਟ ਦਾ ਰਹਿਣ ਵਾਲਾ ਹੈ।

Comment here

Verified by MonsterInsights