ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ‘ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੈ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਧਾਰਮਿਕ ਸਜਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ।
ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ
January 2, 20250
Related Articles
August 26, 20210
‘ਮੇਰੀ ਗੱਲ ਨੂੰ ਆਪਣੇ ਗੰਦੇ ਏਜੰਡੇ ਦਾ ਮੁੱਦਾ ਨਾ ਬਣਾਉ’, ਕਿਉਂ ਨਾਰਾਜ਼ ਨੀਰਜ ਚੋਪੜਾ ਨੇ ਵੀਡੀਓ ਟਵੀਟ ਕਰ ਜਤਾਇਆ ਰੋਸ ?
ਓਲੰਪਿਕਸ ‘ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਇੱਕ ਵੀਡੀਓ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਆਪਣੇ ਦਿਲ ਦੀ ਗੱਲ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਮੈਂ ਤੁਹਾਨੂੰ ਸਭ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪ
Read More
January 7, 20220
ਜਿਸ ਜਗ੍ਹਾਂ 20 ਮਿੰਟ ਤੱਕ ਫਸਿਆ ਰਿਹਾ PM ਮੋਦੀ ਦਾ ਕਾਫਲਾ, ਉੱਥੇ ਪਹੁੰਚੀ MHA ਦੀ ਟੀਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਪੰਜਾਬ ਦੇ ਫਿਰੋਜ਼ਪੁਰ ਪਹੁੰਚ ਗਈ ਹੈ। ਗ੍ਰਹਿ ਮੰਤਰਾਲੇ ਦੀ ਟੀਮ ਨੇ ਫਿਰੋਜ਼ਪੁਰ ਦੇ ਫਲਾਈਓਵਰ ‘ਤੇ PM ਮੋਦੀ ਦੀ ਸੁਰੱਖਿਆ ‘ਚ ਕੁਤ
Read More
August 17, 20220
ਅਕਾਊਂਟੈਂਟ ਦੀ ਮੌਤ ਤੋਂ ਬਾਅਦ ਖੁੱਲਿਆ ਠੱਗੀ ਦਾ ਰਾਜ਼, PNB ‘ਚ ਚੈੱਕ ਲਗਾਕੇ ਕਢਵਾਏ 5.87 ਲੱਖ ਰੁਪਏ
ਫੋਕਲ ਪੁਆਇੰਟ ਦੀ ਇੱਕ ਫਰਮ ਵਿੱਚ ਕੰਮ ਕਰਦੇ ਹੈੱਡ ਅਕਾਊਂਟੈਂਟ ਨੇ ਲੱਖਾਂ ਰੁਪਏ ਦਾ ਚੂਨਾ ਲਾਇਆ। ਇੰਨਾ ਹੀ ਨਹੀਂ ਉਸ ਨੇ ਕੰਪਨੀ ਦੇ ਦਸਤਾਵੇਜ਼ ਵੀ ਗਾਇਬ ਕਰ ਦਿੱਤੇ। ਪਰ ਇਸ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਉਸ
Read More
Comment here