ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
January 4, 20250

Related tags :
#NagarKirtan #SriAkalTakhtSahib #GuruGobindSinghJi
Related Articles
August 28, 20240
ਕੰਗਨਾ ਰਣੌਤ ਦੇ ਬਿਆਨ ‘ਤੇ ਕਿਸਾਨਾਂ ਦਾ ਵਿਰੋਧ: ਪਾਰਟੀ ਆਗੂਆਂ ਨੇ ਵੀ ਕੀਤੀ ਨਿੰਦਾ
ਹਾਲ ਹੀ 'ਚ ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨਾਂ 'ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ 'ਚ ਕਾਫੀ ਗੁੱਸਾ ਹੈ ਅਤੇ ਕੰਗਣਾ ਦੇ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਹੈ, ਉੱਥੇ ਹੀ ਕਿਸਾਨਾਂ
Read More
July 9, 20210
ਮੰਗਾਂ ਪੂਰੀਆਂ ਨਾ ਹੋਣ ‘ਤੇ ਭੜਕੇ ਮੁਲਾਜ਼ਮ, ਕਲਮਛੋੜ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ
ਯੂ.ਟੀ. ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤਹਿਤ ‘ਪੈੱਨ ਡਾਉਨ, ਟੂਲ ਡਾਊਨ’ ਹੜਤਾਲ ਦੇ ਦੂਜੇ ਦਿਨ ਪਟਿਆਲਾ ਜਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਸਥਾਨਕ ਬੱਸ ਅੱਡੇ ਦੇ ਸਾਹਮਣੇ ਰੈਲੀ ਕਰਨ ਉਪਰੰਤ ਚੱਕਾ ਜਾਮ ਕੀਤਾ ਗਿਆ। ਜਿਕ
Read More
April 6, 20220
ਪਰਗਟ ਸਿੰਘ ਦਾ ‘ਆਪ’ ਸਰਕਾਰ ‘ਤੇ ਹਮਲਾ, ਬੋਲੇ- ‘ਏਥੇ ਕਤਲ ਹੋ ਰਹੇ, CM ਮਾਨ ਹਿਮਾਚਲ ਦੇ ਟੂਰ ‘ਚ ਬਿਜ਼ੀ’
ਪਟਿਆਲਾ ਵਿੱਚ ਕਬੱਡੀ ਕਲੱਬ ਦੇ ਪ੍ਰਧਾਨ ਤੇ ਅੱਜ ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਵਿੱਚ ਰੋਡ ਸ਼ੋਅ ਨੂੰ ਲੈ ਕੇ ਸਾਬਕਾ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਸੀ.ਐੱਮ. ਭਗਵੰਤ ਮਾਨ ‘ਤੇ ਹਮਲਾ ਬੋਲਿਆ।
ਉਨ੍ਹਾਂ ਘਟਨਾ ਦੀ ਵੀਡੀਓ ਟਵੀਟ ਕਰ
Read More
Comment here