ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਅੱਜ ਇੱਕ ਵਿਸ਼ਾਲ ਮੀਟਿੰਗ ਤਰਨ ਤਾਰਨ ਸਰਾਂ ਵਿੱਚ ਕੀਤੀ ਗਈ ਜਿਸ ਵਿੱਚ ਉਚੇਚੇ ਤੌਰ ਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ,ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਬਲੇਰ ਪੁੱਜੇ। ਇਸ ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਤਰਨ ਤਰਨ ਤਾਰਨ ਤੋਂ ਪ੍ਰਧਾਨ ਦੀ ਚੋਣ ਕਰਕੇ ਪੱਤਰਕਾਰ ਰਵੀ ਖਹਿਰਾ ਨੂੰ ਪ੍ਰਧਾਨ, ਦਾਨਿਸ਼ ਗੁਪਤਾ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਨੂੰ ਤਹਿਸੀਲ ਖਡੂਰ ਸਾਹਿਬ ਪ੍ਰਧਾਨ,ਸੰਦੀਪ ਸਿੰਘ ਚੀਦਾ ਨੂੰ ਮੀਤ ਪ੍ਰਧਾਨ ਥਾਪਿਆ ਗਿਆ। ਇਸ ਮੀਟਿੰਗ ਵਿੱਚ ਤਰਨ ਤਾਰਨ ਜ਼ਿਲ੍ਹੇ ਵਿੱਚ ਪੀਲੇ ਕਾਰਡ ਬਣਾਉਣ ਸਬੰਧੀ ਪੱਤਰਕਾਰਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਲੈ ਕੇ 26 ਜਨਵਰੀ ਗਣਤੰਤਰ ਦਿਵਸ ਮੌਕੇ ਪੁੱਜ ਰਹੇ ਮੁੱਖ ਮਹਿਮਾਨ ਨੂੰ ਮੰਗ ਪੱਤਰ ਦੇਣ ਸਬੰਧੀ ਐਲਾਨ ਕੀਤਾ ਗਿਆ।
ਪੱਤਰਕਾਰ ਰਵੀ ਖਹਿਰਾ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋ ਤਰਨ ਤਾਰਨ ਦੇ ਪ੍ਰਧਾਨ ਨਿਯੁਕਤ

Related tags :
Comment here