ਥਾਣਾ ਫਿਲੌਰ ਅਧੀਨ ਪੈਂਦੇ ਪਿੰਡ ਅਕਲਪੁਰ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਨੇ ਪਿੰਡ ਦੇ ਇੱਕ ਵਿਅਕਤੀ ਜਗਤਾਰ ਸਿੰਘ (37-38) ਪੁੱਤਰ ਜਸਵੀਰ ਸਿੰਘ ਵਾਸੀ ਅਕਲਪੁਰ (ਫਿਲੌਰ) ਨੂੰ ਫੋਨ ਕਰਕੇ ਘਰੋਂ ਸੱਦਿਆਂ ਅਤੇ ਜਦੋਂ ਉਹ ਵਿਅਕਤੀ ਉਕਤ ਥਾਂ ਤੇ ਪੁੱਜਾ ਤੇ ਮੌਕੇ ਤੇ ਮੌਜੂਦ 5-6 ਅਣਪਛਾਤੇ ਵਿਅਕਤੀਆਂ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਹਾਲਤ ਵਿੱਚ ਜ਼ਖ਼ਮੀ ਕਰ ਦਿੱਤਾ। ਰੋਲਾਂ ਪੈਣ ਤੇ ਘਰ ਵਾਲੇ ਅਤੇ ਪਿੰਡ ਵਾਸੀ ਮੌਕੇ ਤੇ ਪੁੱਜੇ। ਉਦੋਂ ਤੱਕ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਜਗਤਾਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਲਿਆਂਦਾ ਗਿਆ ਤਾਂ ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਮੁਢਲੀ ਸਹਾਇਤਾ ਉਪਰੰਤ ਲੁਧਿਆਣਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਜਿਥੇ ਉਹ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਦਮ ਤੋੜ ਗਿਆ। ਮੌਕੇ ‘ਤੇ ਪੁੱਜੇ ਡੀ.ਐਸ.ਪੀ ਫਿਲੌਰ ਸ੍ਰੀ ਸਰਵਣ ਸਿੰਘ ਬੱਲ ਅਤੇ ਥਾਣਾ ਮੁਖੀ ਫਿਲੌਰ ਇੰਸਪੈਕਟਰ ਸੰਜੀਵ ਕਪੂਰ ਭਾਰੀ ਪੁਲਸ ਪਾਰਟੀ ਨਾਲ ਪੁੱਜੇ ਅਤੇ ਕਾਤਲਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਫ਼ੜਨ ਲਈ ਭੇਜ ਦਿੱਤੀਆਂ ਗਈਆਂ ਅਤੇ ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਲਿਆਂਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਗਤਾਰ ਸਿੰਘ ਘਰ ਨੂੰ ਚਲਾਉਣ ਵਾਲਾ ਇਕੱਲਾ ਜੀਅ ਸੀ, ਉਹ ਅਪਣੇ ਪਿੱਛੇ ਪਤਨੀ ਤੇ ਦੋ ਮਾਸੂਮ ਬੱਚੇ ਛੱਡ ਗਿਆ।
ਪਿੰਡ ਅਕਲਪੁਰ ਵਿਖੇ ਬੀਤੀ ਰਾਤ ਕੀਤੀ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦੀ ਹੱਤਿਆ
January 7, 20250
Related tags :
#MurderCase #CrimeNews #JusticeForVictim
Related Articles
January 16, 20230
कांगो में चर्च में धमाका, 17 की मौत, 20 गंभीर रूप से घायल, ISIS ने ली धमाके की जिम्मेदारी
डेमोक्रेटिक रिपब्लिक ऑफ कांगो के एक चर्च में धमाका हुआ। इसमें अब तक 17 लोगों की मौत हो चुकी है। 20 गंभीर रूप से घायल हैं। आईएसआईएस ने विस्फोट की जिम्मेदारी ली है। आधिकारिक प्रवक्ता पैट्रिक मुया ने संद
Read More
June 29, 20210
ਭਾਰਤ ਵਿੱਚ ਕੋਰੋਨਾ ਮਾਮਲਿਆਂ ‘ਚ ਆਈ 91 ਫੀਸਦੀ ਦੀ ਕਮੀ, ਰਿਕਵਰੀ ਦਰ ‘ਚ ਵੀ ਹੋਇਆ ਜ਼ਬਰਦਸਤ ਵਾਧਾ – ਸਿਹਤ ਮੰਤਰਾਲਾ
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਹੌਲੀ ਹੋ ਰਹੀ ਹੈ, ਪਰ ਤੀਜੀ ਲਹਿਰ ਦੀ ਸੰਭਾਵਨਾ ਦਾ ਡਰ ਅਜੇ ਵੀ ਲੋਕਾਂ ਅਤੇ ਮਾਹਿਰਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਹੁਣ ਕੋਰੋਨਾ ਵਾਇਰਸ ਦਾ ਡੈਲਟਾ ਪਲੱਸ ਰੂਪ ਸਿਹਤ ਮਾਹਿਰਾਂ ਲਈ ਇੱਕ ਨ
Read More
Animal LifeApplicationsBlogbollywoodCoronavirusCrime newsEducationEntertainmentEventsFarmer NewsFeaturedLaw and OrderLifestyleLudhiana NewsNationNewsUncategorizedWorld Politics
November 10, 20210
ਰਾਜਸਥਾਨ: ਬਾੜਮੇਰ-ਜੋਧਪੁਰ ਹਾਈਵੇਅ ‘ਤੇ ਬੱਸ ਅਤੇ ਟੈਂਕਰ ਦੀ ਭਿਆਨਕ ਟੱਕਰ, ਲੱਗੀ ਅੱਗ; ਸੜਨ ਕਾਰਨ 12 ਲੋਕਾਂ ਦੀ ਮੌਤ
ਰਾਜਸਥਾਨ ਦੇ ਬਾੜਮੇਰ-ਜੋਧਪੁਰ ਹਾਈਵੇਅ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪ੍ਰਾਈਵੇਟ ਬੱਸ ਦੀ ਟੈਂਕਰ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਬੱਸ ‘ਚ ਸਵਾਰ 12 ਲੋਕਾਂ ਦੀ ਸੜਨ ਕਾਰਨ ਮੌਤ ਹੋ ਗਈ। ਹਾਦ
Read More
Comment here