ਅਜਨਾਲਾ ਅੰਦਰ ਕਾਂਗਰਸੀ ਵਰਕਰਾਂ ਉੱਤੇ ਹੋ ਰਹੇ ਨਜਾਇਜ਼ ਪਰਚਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੇ ਬਾਹਰ ਕਾਂਗਰਸ ਵਰਕਰਾਂ ਵਲੋਂ ਪੁਲਿਸ ਪ੍ਰਸ਼ਾਸਨ ਡੀ ਐਸ ਪੀ ਅਤੇ ਐਸ ਐਚ ਓ ਵਿਰੁੱਧ ਜਬਰਦਸਤ ਧਰਨਾ ਦਿਤਾ ਗਿਆ ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮਕੇ ਨਾਅਰੇਬਾਜੀ ਕੀਤੀ ਗਈ, ਇਸ ਮੌਕੇ ਐਸਪੀਡੀ ਹਰਿੰਦਰ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਕਾਂਗਰਸੀ ਵਰਕਰਾਂ ਕੋਲੋਂ ਮੰਗ ਪੱਤਰ ਲੈ ਕੇ ਅਤੇ ਉਹਨਾਂ ਨੂੰ ਅਸ਼ਵਾਸਨ ਦੇ ਕੇ ਇਹ ਧਰਨਾ ਚੁਕਵਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਹਰ ਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਅਜਨਾਲਾ ਪੁਲਿਸ ਵੱਲੋਂ ਲਗਾਤਾਰ ਕਾਂਗਰਸੀ ਵਰਕਰਾਂ ਉੱਪਰ ਨਜਾਇਜ਼ ਤੌਰ ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਅੱਜ ਉਹਨਾਂ ਵੱਲੋਂ ਇਹ ਧਰਨਾ ਦਿੱਤਾ ਗਿਆ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕੀ ਕਾਂਗਰਸੀ ਵਰਕਰਾਂ ਉੱਪਰ ਕੀਤੇ ਜਾ ਰਹੇ ਨਜਾਇਜ਼ ਪਰਚੇ ਰੱਦ ਕੀਤੇ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਦਿੱਖਾ ਸੰਘਰਸ਼ ਕੀਤਾ ਜਾਵੇਗਾ।
ਅਜਨਾਲਾ ਥਾਣੇ ਦੇ ਬਾਹਰ ਕਾਂਗਰਸ ਦਾ ਡੀ.ਐਸ.ਪੀ ਅਤੇ ਐਸ.ਐਚ.ਓ ਵਿਰੁੱਧ ਜਬਰਦਸਤ ਧਰਨਾ
January 10, 20250
Related Articles
June 16, 20210
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਨਾਰਾਜ਼ ਕਿਸਾਨਾਂ ਨੇ ਘੇਰਿਆ ਮਨੀਸ਼ ਤਿਵਾਰੀ,ਕੀਤਾ ਵਿਰੋਧ ਪ੍ਰਦਰਸ਼ਨ
ਪੰਜਾਬ ਦੇ ਨਵਾਂ ਸ਼ਹਿਰ ਦੇ ਐਸ ਬੀ ਐਸ ਨਗਰ ਵਿਖੇ ਦੁਆਬਾ ਕਿਸਾਨ ਯੂਨੀਅਨ ਨੇ ਆਨੰਦਪੁਰ ਸਾਹਿਬ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾਰੀ ਖਿਲਾਫ ਨਵੇਂ ਫਾਰਮ ਲਾਅ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਹ ਵਿਕਾਸ ਦੇ ਪ੍ਰਾਜੈਕਟਾਂ ਨੂੰ ਸਮਰਪਿਤ ਕਰਨ
Read More
November 9, 20220
The fury of black jaundice on Nabha Jail, 217 inmates are affected, testing revealed
After the new district jail of Nabha, now 217 inmates of the central jail of Patiala have been found victims of hepatitis-C (black jaundice). This revelation has been made in a large-scale investigati
Read More
July 29, 20210
ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ 9 ਹਲਕਾ ਇੰਚਾਰਜਾਂ ਦਾ ਐਲਾਨ
ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 9 ਹਲਕਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧ ਵਿਚ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਸੂਚੀ ਜਾਰੀ ਕੀਤੀ ਗਈ ਹੈ।
ਵਿਧਾਨ ਸਭਾਹਲਕਾ
Read More
Comment here