ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਅੱਧਾ ਘੰਟਾ ਮੁਲਾਕਾਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਜੀਕੇ ਨੇ ਕਿਹਾ ਉਹ ਇੱਥੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਬਲਜੀਤ ਸਿੰਘ ਦਾਦੂਵਾਲ ਸਰਕਾਰ ਦੇ ਹੱਥਾਂ ਵਿੱਚ ਖੇਡ ਰਹੇ ਹਨ ਪਰ ਭਾਜਪਾ ਸਿੱਖ ਗੁਰਦੁਆਰਿਆਂ ਵਿੱਚ ਦਖਲ ਦੇ ਕੇ ਗਲਤ ਕਰ ਰਹੀ ਹੈ। ਇਹ ਹਰਿਆਣਾ ਦੇ ਸਿੱਖਾਂ ਦਾ ਸੰਦੇਸ਼ ਹੈ ਕਿ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸਰਕਾਰ ਉਹ ਸਭ ਕੁਝ ਕਰ ਰਹੀ ਹੈ ਜੋ ਸਿੱਖਾਂ ਦੇ ਵਿਰੁੱਧ ਹੈ ਜਿਵੇਂ ਕਿ ਉਨ੍ਹਾਂ ਨੇ ਐਮਰਜੈਂਸੀ ਫਿਲਮ ਜਾਰੀ ਕੀਤੀ ਅਤੇ ਡੀ.ਐਸ.ਜੀ.ਐਮ.ਸੀ. ਨੇ ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੇ ਗਠਜੋੜ ਦੀ ਮਦਦ ਕੀਤੀ ਪਰ ਹਾਰ ਗਈ।ਉਨ੍ਹਾਂ ਕਿਹਾ ਕਿ ਪੰਜਾਬ 95 ਫਿਲਮ ਨੇ ਉਸ ਸਮੇਂ ਦੀ ਅਸਲੀਅਤ ਦਿਖਾਈ ਅਤੇ ਜਸਵੰਤ ਸਿੰਘ ਖਾਲੜਾ ਅਤੇ ਇਸ ਫਿਲਮ ਨੂੰ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਦੇ ਹੁਕਮਨਾਮੇ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣ ਨਾ ਲੜਨ ਦਾ ਸਹੀ ਫੈਸਲਾ ਲਿਆ ਪਰ ਮਨਜਿੰਦਰ ਸਿੰਘ ਸਿਰਸਾ ਹਲਕੇ ਦਾ ਫੈਸਲਾ ਐਚਐਸਜੀਐਮਸੀ ਚੋਣਾਂ ਵਾਂਗ ਹੀ ਹੋਵੇਗਾ।
DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ!
Related tags :
Comment here