ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 36 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ…
ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 36 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 64 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 27.74 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 78,512 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 971 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 36,21,246 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 64,469 ਤੱਕ ਪਹੁੰਚ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 27,74,802 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 7,81,975 ਹੋ ਗਈ ਹੈ
Comment here