Coronavirus

Corona cases updates: ਭਾਰਤ ‘ਚ ਕੋਰੋਨਾ ਦੇ 75 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1053 ਮੌਤਾਂ

ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 55 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ…

ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 55 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 88 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 44 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ, ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 75,083 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1053 ਮੌਤਾਂ ਹੋਈਆਂ ਹਨ.

ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 55, 62,664 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 88,935 ਤੱਕ ਪਹੁੰਚ ਗਿਆ ਹੈ, ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ, ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 44,97,868 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,75,861ਹੋ ਗਈ ਹੈ।

Comment here

Verified by MonsterInsights