ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਇੱਕ ਕਿਸਾਨ ਮੁਖਤਿਆਰ ਸਿੰਘ ਦੀ ਮੌਤ ਹੋ ਗਈ..
ਸਾਰੇ ਪੰਜਾਬ ਚ ਇਸ ਸਮੇਂ ਖੇਤੀ ਬਿੱਲ ਦੇ ਹੀ ਚਰਚੇ ਹੋ ਰਹੇ ਹਨ ਇਸ ਬਿੱਲ ਦਾ ਸਾਰੇ ਕਿਸਾਨ ਵਿਰੋਧ ਕਰ ਰਹੇ ਹਨ। ਇਸੇ ਬਿੱਲ ਦੇ ਵਿਰੋਧ ਵਿਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਵਿਚ ਕਿਸਾਨਾਂ ਵਲੋਂ ਇੱਕ ਵੱਡਾ ਧਰਨਾ ਲਗਾਇਆ ਗਿਆ ਸੀ। ਜਿਥੇ ਕੁਝ ਦਿਨ ਪਹਿਲਾਂ ਇੱਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਸੀ। ਹੁਣ ਬਾਦਲ ਪਿੰਡ ਲਗਾਏ ਧਰਨੇ ਬਾਰੇ ਇੱਕ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ, ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿੱਚ ਚੱਲ ਰਹੇ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਭਰੀ ਬੱਸ ਗਰੂਰ ਘਟਨਾ ਗ੍ਰਸਤ ਹੋ ਗਈ।
ਸਿੱਟੇ ਵਜੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਇੱਕ ਕਿਸਾਨ ਮੁਖਤਿਆਰ ਸਿੰਘ ਦੀ ਮੌਤ ਹੋ ਗਈ ਤੇ ਇੱਕ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ। ਇਹ ਘਟਨਾ ਕੱਲ੍ਹ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਕਿਸਾਨ ਬੱਸ ਵਿੱਚ ਸਵਾਰ ਹੋ ਕੇ ਵਾਪਸ ਮਾਨਸਾ ਵੱਲ ਜਾ ਰਹੇ ਸਨ ਤਾਂ ਪਿੰਡ ਕੋਟਭਾਰਾ ਨੇੜੇ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਅਚਾਨਕ ਬੱਸ ਲਗ ਗਈ, ਭਾਰਤੀ ਕਿਸਾਨ ਦੀ ਨਾਨੀ ਕਿਤਾਬ ਰਾਹਾਂ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਕਿਸਾਨ ਪਿੰਡ ਬਾਦਲ ਤੋਂ ਵਾਪਸ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਪਰਤ ਰਹੇ ਸਨ ਕਿ ਅਚਾਨਕ ਹੀ ਬਿਨਾਂ ਲਾਈਟਾਂ ਤੋਂ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਬੱਸ ਲਗ ਗਈ ਸਿੱਟੇ ਵਜੋਂ ਕਿਸਾਨ ਮੁਖਤਿਆਰ ਸਿੰਘ ਵਾਸੀ ਕਿਸ਼ਨਗੜ੍ਹ ਦੀ ਮੌਤ ਹੋ ਗਈ ਤੇ ਕਈ ਕਿਸਾਨ ਜ਼ਖਮੀ ਹੋ ਗਏ। ਥਾਣਾ ਕੋਟਫੱਤਾ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ,
Comment here