ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਕਿਸਾਨੀ ਸੰਘਰਸ਼ ਵਿੱਚ ਜੋ ਵੀ ਲੋਕ ਜਾ ਰਹੇ ਹਨ, ਉਹ ਪਿਕਨਿਕ ਮਨਾ ਰਹੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਭਾਜਪਾ ਵਰਕਰਾਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਸਾਬਕਾ ਮੰਤਰੀ ਦੇ ਘਰ ਦੇ ਮੂਹਰੇ ਧਰਨਾ ਲਗਾ ਦਿੱਤਾ। ਜਾਣਕਾਰੀ ਅਨੁਸਾਰ ਕੁੱਝ ਨੌਜਵਾਨ ਹੱਥ ‘ਚ ਝੰਡੀਆਂ ਫੜ ਕੇ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੇ ਘਰ ਪਹੁੰਚੇ ਅਤੇ ਘਰ ‘ਚ ਗੋਹੇ ਦੀ ਟਰਾਲੀ ਸੁੱਟ ਕੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਤੀਕਸ਼ਣ ਸੂਦ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਤੀਕਸ਼ਣ ਸੂਦ ਨੇ ਕਿਹਾ ਕਿ ਉਸਨੂੰ ਪਹਿਲਾਂ ਹੀ ਡਰ ਸੀ ਕਿ ਉਸਦੇ ਘਰ ਦੇ ਬਾਹਰ ਕੁਝ ਲੋਕ ਸ਼ਾਇਦ ਅਜਿਹੀ ਹਰਕਤ ਕਰ ਸਕਦੇ ਹਨ ਪਰ ਪੁਲਿਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਇਸ ਮਾਮਲੇ ਵਿੱਚ ਦੋਸ਼ੀ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ, ਉਨ੍ਹਾਂ ਕਿਹਾ ਕਿ ਉਸਨੇ ਪਹਿਲਾਂ ਹੀ ਐਸਐਸਪੀ ਨੂੰ ਅਜਿਹਾ ਖ਼ਦਸ਼ਾ ਜ਼ਾਹਰ ਕਰਦਿਆਂ ਸੁਨੇਹਾ ਭੇਜਿਆ ਸੀ, ਪਰ ਇਸ ਦੇ ਬਾਵਜੂਦ ਉਸਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਨਹੀਂ ਕੀਤੀ ਗਈ। ਜਦੋਂ ਉਨ੍ਹਾਂ ਨੇ ਬੁਲਾਇਆ ਤਾਂ ਪੁਲਿਸ ਪਹੁੰਚੀ। ਸਾਬਕਾ ਮੰਤਰੀ ਨੇ ਕਿਹਾ ਕਿ ਅਜਿਹੇ ਲੋਕ ਗੁੰਡਾਗਰਦੀ ਕਰਕੇ ਕਿਸਾਨੀ ਲਹਿਰ ਨੂੰ ਬਦਨਾਮ ਕਰ ਰਹੇ ਹਨ।
ਭਾਜਪਾ ਨੇਤਾ ਤੀਕਸ਼ਨ ਸੂਦ ਦੇ ਘਰ ਦੇ ਬਾਹਰ ਸੁਟਿਆ ਗੋਹਾ
January 1, 20210

Related Articles
June 5, 20210
“Insult”: Trump On Facebook Decision To Ban Him For 2 Years
Donald Trump called the Facebook suspension "an insult" to Americans who voted for him.
Facebook Inc on Friday suspended former U.S. President Donald Trump from its platform until at least January
Read More
March 11, 20250
ਹੋਲੇ ਮੁਹੱਲੇ ਤੇ ਆਨੰਦਪੁਰ ਸਾਹਿਬ ਵਿਖੇ ਜਾਣ ਵਾਲਿਆ ਸੰਗਤਾਂ ਨੂੰ ਲੈਕੇ ਸਾਬਕਾ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤਾਂ ਨੂੰ ਕੀਤੀ ਅਪੀਲ
ਅੰਮ੍ਰਿਤਸਰ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੋਲੇ ਮਹੱਲੇ ਤੇ ਸ੍ਰੀ ਅਨੰਦਪੁਰ ਸਾਹਿਬ ਤੇ ਕੇਸਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਉਹਨਾਂ ਕਿਹਾ ਕਿ ਵੇਖਿਆ ਜਾਂਦਾ ਹੈ ਕਿ ਮੋਟਰਸਾਈਕਲਾਂ ਤੇ ਸਵਾਰ ਹੋ ਕੇ
Read More
September 8, 20220
ਆਦਮਪੁਰ ‘ਚ ‘ਆਪ’ ਦੀ ਤਿਰੰਗਾ ਯਾਤਰਾ: ਕੇਜਰੀਵਾਲ ਨੇ ਕਿਹਾ- ਮੈਨੂੰ ਇੱਕ ਮੌਕਾ ਦਿਓ
ਮੇਕ ਇੰਡੀਆ ਵਨ ਮਿਸ਼ਨ ਤਹਿਤ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਹਿਸਾਰ ਦੇ ਆਦਮਪੁਰ ਦੀ ਅਨਾਜ ਮੰਡੀ ਵਿੱਚ ਤਿਰੰਗਾ ਯਾਤਰਾ ਕੱਢੀ। ਇਸ ਵਿੱਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਪਹੁੰਚੇ। ਇਸ ਮੌਕੇ ਕੇਜਰੀਵਾਲ ਨੇ ਆ
Read More

Comment here