Indian PoliticsPunjab news

ਨਵਾਂ ਸਾਲ ਅਤੇ ਕਿਸਾਨੀ ਅੰਦੋਲਨ : ਬਾਰਡਰ ਤੇ ਹੀ ਕੱਢਿਆ ਗਿਆ ਨਗਰ ਕੀਰਤਨ

ਕਿਸਾਨਾਂ ਅਤੇ ਕੇਂਦਰ ਵਿਚਾਲੇ 31 ਦਸੰਬਰ ਨੂੰ 6ਵੇਂ ਦੌਰ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ । ਹਾਲਾਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ MSP ਨੂੰ ਕਾਨੂੰਨੀ ਦਾਇਰੇ ‘ਚ ਲਿਆਉਣ ਦੀ ਮੁੱਖ ਮੰਗ ‘ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।
ਅੱਜ ਨਵੇਂ ਸਾਲ ਮੌਕੇ ਸਿੰਘੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਕੱਢਿਆ ਗਿਆ ਹੈ। ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੇਖਿਆ ਗਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਇਥੇ ਪਹੁੰਚੇ ਹੋਏ ਹਨ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਿੰਘੂ ਬਾਰਡਰ ਤੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ ਜਾ ਰਹੀ ਹੈ।
ਸਿੰਘੂ ਸਰਹੱਦ ‘ਤੇ ਅੱਜ 80 ਕਿਸਾਨ ਜਥੇਬੰਦੀਆਂ ਦੀ ਦੁਪਹਿਰ ਮੀਟਿੰਗ ਹੋਵੇਗੀ। ਮੀਟਿੰਗ ਦੌਰਾਨ 4 ਜਨਵਰੀ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕੜਾਕੇ ਦੀ ਠੰਡ ‘ਚ ਕਿਸਾਨ ਆਪਣੇ ਮੋਰਚਿਆਂ ‘ਤੇ ਜਿਉਂ ਦੇ ਤਿਉਂ ਡਟੇ ਹੋਏ ਹਨ। ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤੱਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।

Comment here

Verified by MonsterInsights