ਮੋਦੀ ਸਰਕਾਰ ਦੇ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ ਅਤੇ ਹੁਣ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ। ਇਸ ਮੀਟਿੰਗ ਵਿਚ ਵੀ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ ‘ਤੇ ਹੀ ਅੜੇ ਰਹੇ। ਇਸ ਮੀਟਿੰਗ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ,ਸੋਮ ਪ੍ਰਕਾਸ਼ ਅਤੇ ਪਿਊਸ਼ ਗੋਇਲ ਹਾਜ਼ਰ ਰਹੇ। ਕਿਸਾਨਾਂ ਨੇ ਸਰਕਾਰ ਦਾ 15 ਜਨਵਰੀ ਨੂੰ ਮੀਟਿੰਗ ਦਾ ਸੱਦਾ ਵੀ ਪ੍ਰਵਾਨ ਕਰ ਲਿਆ ਹੈ।
ਮੀਟਿੰਗ ‘ਚ ਕਿਸਾਨਾਂ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵਿਚਾਲੇ ਤਲ਼ਖ਼ੀ ਦੇਖਣ ਨੂੰ ਮਿਲੀ । ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਬਾਰੇ ਵਿਚਾਰ ਵਟਾਂਦਰੇ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਦੇਸ਼ ਦੀ ਦੇਖਭਾਲ ਕਰਨ ਦੀ ਲੋੜ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਬਹੁਤੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਹਨ ਅਤੇ ਕਾਨੂੰਨ ਵਾਪਸ ਨਹੀਂ ਹੋਣਗੇ। ਉੱਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਆਗੂ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ‘ਤੇ ਅੜੇ ਹੋਏ ਹਨ।
ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕਾਨੂੰਨ ਪੰਜਾਬ -ਹਰਿਆਣਾ ਲਈ ਨਹੀਂ ਸਗੋਂ ਪੂਰੇ ਦੇਸ਼ ਲਈ ਹਨ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਤੇ ਨਰਿੰਦਰ ਤੋਮਰ ਵਿਚਾਲੇ ਤਲਖ਼ੀ ਦੇਖਣ ਨੂੰ ਮਿਲੀ ਹੈ। ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਦੀ ਮੰਨਸਾ ਮਾਮਲੇ ਨੂੰ ਹੱਲ ਕਰਨ ਵਾਲੀ ਨਹੀਂ ਹੈ। ਉਧਰ ਖੇਤੀਬਾੜੀ ਤੋਮਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਸਮੱਸਿਆ ਦਾ ਹੱਲ ਚਰਚਾ ਨਾਲ ਹੋਵੇਗਾ।
ਕਿਸਾਨ ਆਗੂਆਂ ਨੇ ਦੱਸਿਆ ਕਿ ਨਰਿੰਦਰ ਤੋਮਰ ਨੇ ਕਿਹਾ ਕਿ ਕਾਨੂੰਨ ‘ਚ ਸੋਧਾਂ ਲਈ ਕਿਸਾਨ ਅੱਗੇ ਵਧਣ ਪਰ ਕਾਨੂੰਨ ਰੱਦ ਨਹੀਂ ਹੋਣਗੇ ਪਰ ਦੂਜੇ ਪਾਸੇ ਕਿਸਾਨਾਂ ਨੇ ਵੀ ਹੁਣ ਪੇਪਰਾਂ ‘ਤੇ “ਜਾਂ ਮਰਾਂਗੇ ਜਾਂ ਜਿੱਤਾਂਗੇ” ਲਿਖਕੇ ਤਖਤੀਆਂ ਬਣਾ ਕੇ ਸਰਕਾਰ ਨੂੰ ਦਿਖਾਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਨਰਿੰਦਰ ਤੋਮਰ ਦਾ ਰਵੱਈਆ ਪਹਿਲਾਂ ਨਾਲੋਂ ਤਿੱਖਾ ਹੈ ਤੇ ਉਹ ਫ਼ਿਰ ਤੋਂ ਕਾਨੂੰਨਾਂ ‘ਚ ਸੋਧਾਂ ਕਰਾਉਣ ਬਾਰੇ ਗੱਲਾਂ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਆਪਣੇ ਫ਼ੈਸਲੇ ‘ਤੇ ਅਟੱਲ ਹਾਂ,
ਬਲਬੀਰ ਰਾਜੇਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਦੇ ਭਾਜਪਾ ਲੀਡਰ ਤਰ੍ਹਾਂ ਤਰ੍ਹਾਂ ਦੇ ਬਿਆਨ ਦੇ ਕੇ ਭੰਡ ਰਹੇ ਨੇ ਤੇ ਇਸ ਸੰਘਰਸ਼ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜੇਵਾਲ ਨੇ ਕਿਹਾ ਹੈ ਕਿ ਉਹ ਕਾਨੂੰਨ ਰੱਦ ਕਰਾਏ ਬਿਨ੍ਹਾਂ ਵਾਪਸ ਨੀ ਜਾ ਸਕਦੇ ਤੇ ਮਰਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਬਾਰਡਰ ‘ਤੇ ਬੈਠੇ ਲੱਖਾਂ ਨੌਜਵਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ।
Delhi Border ‘ਤੇ ਬੈਠੇ ਲੱਖਾਂ ਨੌਜਵਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ Modi Govt.
Related tags :
Comment here