ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਅਤੇ Delhi ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਦੀ ਸੁਣਵਾਈ ਕਰਦਿਆਂ Chief Justice SS Bobde ਦੇ ਬੈਂਚ ਨੇ ਕਿਹਾ ਉਹ ਸਰਕਾਰ ਤੇ ਕਿਸਾਨ ਯੂਨੀਅਨਾ ਦਰਮਿਆਨ ਚੱਲ ਰਹੀ ਗੱਲਬਾਤ ਦੇ ਢੰਗ ਤਰੀਕੇ ਤੋਂ ਅਸੀਂ ਬੇਹੱਦ ਨਿਰਾਸ਼ ਹਾਂ । ਅਦਾਲਤ ਨੇ ਕੇਂਦਰ ਨੂੰ ਸਵਾਲ ਪੁੱਛਿਆ ‘ਕੀ ਚੱਲ ਰਿਹਾ ਹੈ, ਸੂਬਾ ਸਰਕਾਰਾਂ ਵੱਲੋਂ ਤੁਹਾਡੇ ਕਾਨੂੰਨਾਂ ਦਾ ਵਿਰੋਧ ਕਿਊਂ ਕੀਤਾ ਜਾ ਰਿਹਾ ਹੈ । ਕੋਰਟ ਨੇ ਕਿਹਾ ਕਿ ਉਹ ਹਾਲ ਦੀ ਘੜੀ ਖੇਤੀ ਕਾਨੂੰਨਾਂ ’ਤੇ ਲੀਕ ਮਾਰਨ ਦੀ ਗੱਲ ਨਹੀਂ ਕਰ ਰਹੀ ਤੇ ਮੌਜੂਦਾ ਹਾਲਾਤ ਬੜੇ ਨਾਜ਼ੁਕ ਹਨ। Chief Justice SS Bobde ਨੇ ਕੇਂਦਰ ਸਰਕਾਰ ਨੂੰ ਕਿਹਾ, ‘ਸਾਨੂੰ ਨਹੀਂ ਪਤਾ ਕਿ ਤੁਸੀਂ ਇਸ ਮਸਲੇ ਦੇ ਹੱਲ ਦਾ ਹਿੱਸਾ ਹੋ ਜਾਂ ਇਸ ਸਮੱਸਿਆ ਦਾ। ਸਾਡੇ ਕੋਲ ਇਕ ਵੀ ਅਜਿਹੀ ਪਟੀਸ਼ਨ ਨਹੀਂ ਹੈ, ਜੋ ਇਹ ਆਖਦੀ ਹੋਵੇ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ। ਜਸਟਿਸ ਏ.ਐੱਸ.ਬੋਪੰਨਾ ਤੇ ਵੀ.ਰਾਮਾਸੁਬਰਾਮਨੀਅਨ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਦੀ ਖਿਚਾਈ ਕਰਦਿਆਂ ਕਿਹਾ, ‘‘ਜੇਕਰ ਤੁਸੀਂ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋ, ਅਤੇ ਜੇ ਤੁਸੀਂ ਇਹ ਕਹਿੰਦੇ ਹੋ ਕਿ ਕਾਨੂੰਨਾਂ ’ਤੇ ਅਮਲ ਨੂੰ ਰੋਕ ਦਿਓਗੇ, ਅਸੀਂ ਫੈਸਲਾ ਲੈਣ ਲਈ ਕਮੇਟੀ ਗਠਿਤ ਕਰਾਂਗੇ। ਪਰ ਸਾਨੂੰ ਇਹ ਸਮਝ ਨਹੀਂ ਆਉਂਦੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਕਰਨ ਲਈ ਇਨ੍ਹਾਂ ਜ਼ੋਰ ਕਿਉਂ ਪਾਇਆ ਜਾ ਰਿਹੈ।’ ਸੁਪਰੀਮ ਕੋਰਟ ਨੇ ਕਿਹਾ, ‘ਸਾਡਾ ਇਰਾਦਾ ਬਿਲਕੁਲ ਸਾਫ਼ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਮਸਲੇ ਦਾ ਦੋਸਤਾਨਾ ਹੱਲ ਨਿਕਲੇ। ਇਹੀ ਵਜ੍ਹਾ ਹੈ ਕਿ ਅਸੀਂ ਪਿਛਲੀ ਸੁਣਵਾਈ ਦੌਰਾਨ ਤੁਹਾਨੂੰ ਪੁੱਛਿਆ ਸੀ ਕਿ ਤੁਸੀਂ ਇਨ੍ਹਾਂ ਕਾਨੂੰਨਾਂ ਦੇ ਅਮਲ ’ਤੇ ਰੋਕ ਕਿਉਂ ਨਹੀਂ ਲਾਉਂਦੇ, ਪਰ ਤੁਸੀਂ ਸਮਾਂ ਮੰਗਦੇ ਰਹੇ। ਅਸੀਂ ਕਾਨੂੰਨ ਦੇ ਗੁਣਾ ਦੋਸ਼ਾਂ ’ਚ ਨਹੀਂ ਜਾ ਰਹੇ। ਅਸੀਂ ਇਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਗੱਲ ਵੀ ਨਹੀਂ ਕਰ ਰਹੇ, ਪਰ ਹਾਲਾਤ ਬਹੁਤ ਨਾਜ਼ੁਕ ਹਨ।’ ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਹਿਣਾ ਕਿ ਪਿਛਲੀ ਸਰਕਾਰ ਨੇ ਇਸ ਨੂੰ ਸ਼ੁਰੂ ਕੀਤਾ ਸੀ, ਨਾਲ ਵੀ ਕੋਈ ਮਦਦ ਨਹੀਂ ਮਿਲਣੀ। ਸਾਨੂੰ ਨਹੀਂ ਪਤਾ ਕਿ ਤੁਸੀਂ ਇਸ ਮਸਲੇ ਦਾ ਹਿੱਸਾ ਹੋ ਜਾਂ ਹੱਲ ਦਾ।’ ਉਧਰ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ, ‘ਅਸੀਂ ਇਸ ਮਸਲੇ ਦੇ ਹੱਲ ਦਾ ਹਿੱਸਾ ਹਾਂ….ਸਾਡੇ ਕੋਲ ਕਿਸਾਨ ਜਥੇਬੰਦੀਆਂ ਨੇ ਪਹੁੰਚ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪ੍ਰਗਤੀਸ਼ੀਲ ਦੱਸਿਆ ਹੈ। ਹੋਰਨਾਂ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਨਾਲ ਕੋਈ ਸਮੱਸਿਆ ਨਹੀਂ।’ ਚੀਫ਼ ਜਸਟਿਸ ਨੇ ਕਿਹਾ ਕਿ ਜੇਕਰ ਸਰਕਾਰ ਖੁ਼ਦ ਤੋਂ ਕੁਝ ਨਹੀਂ ਕਰਦੀ ਤਾਂ ਉਹ ਇਨ੍ਹਾਂ ਕਾਨੂੰਨਾਂ ’ਤੇ ਰੋਕ ਲਾ ਸਕਦੀ ਹੈ। ਬੈਂਚ ਨੇ ਕਿਹਾ, ‘ਲੋਕ ਖੁ਼ਦਕੁਸ਼ੀਆਂ ਕਰ ਰਹੇ ਹਨ। ਲੋਕ ਨਾਮ ਲੈ ਰਹੇ ਹਨ। ਲੋਕਾਂ ਨੂੰ ਅਤਿ ਦੀ ਠੰਢ ਤੇ ਕਰੋਨਾ ਮਹਾਮਾਰੀ ਨਾਲ ਜੂਝਣਾ ਪੈ ਰਿਹੈ, ਕੇਂਦਰ ਜਲਦ ਤੋਂ ਜਲਦ ਇਸ ਮਸਲੇ ਵੱਲ ਧਿਆਨ ਦੇਵੇ,
ਕੇਂਦਰ ਖੇਤੀ ਕਾਨੂੰਨ Hold ਤੇ ਰੱਖੇ ਯਾਂ ਅਸੀਂ ਇਹ ਕਾਨੂੰਨ ਰੱਦ ਕਰ ਦਈਏ : Supreme Court
January 11, 20210

Related tags :
Kisan Andolan Delhi SC ON Kisan Dharne Supreme Court On Kisan Andolan
Related Articles
August 1, 20240
ਚਲਾਨ ਤੋਂ ਬਚਣ ਲਈ ਆਪਣੀ ਗੱਡੀ ਛੱਡ ਕੇ ਥਾਣੇ ਵੱਲ ਨੂੰ ਭੱਜਿਆ ਨੌਜਵਾਨ ਪਹਿਲਾਂ ਤਾਂ ਸਿਰਫ ਹੋਣਾ ਸੀ ਚਲਾਨ ਹੁਣ ਪੁਲਿਸ ਨੇ ਪਾ ਦਿੱਤਾ ਪਰਚਾ !
ਜੇਕਰ ਤੁਸੀਂ ਸ਼ਹਿਰ ਬਟਾਲੇ ਦੇ ਵਿੱਚ ਆ ਰਹੇ ਹੋ ਤੇ ਆਪਣੀ ਗੱਡੀ ਦੇ ਕਾਗਜ਼ਾਤ ਪੂਰੇ ਰੱਖਣਾ ਕਿਉਂਕਿ ਬਟਾਲੇ ਸ਼ਹਿਰ ਦੇ ਵਿੱਚ ਹੁਣ ਜੋ ਟਰੈਫਿਕ ਪੁਲਿਸ ਦਾ ਇੰਚਾਰਜ ਲੱਗਾ ਹੈ ਨਾ ਤੇ ਉਹ ਕਿਸੇ ਦੀ ਸਿਫਾਰਿਸ਼ ਸੁਣਦਾ ਵਾ ਅਤੇ ਨਾ ਹੀ ਕਿਸੇ ਨੂੰ ਬਖਸ਼ਦਾ
Read More
February 17, 20220
ਲਖੀਮਪੁਰ ‘ਚ ਕਿਸਾਨਾਂ ਨੂੰ ਕੁਚਲਣ ਦਾ ਮਾਮਲਾ, ਮੰਤਰੀ ਦੇ ਮੁੰਡੇ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਤ
Read More
March 15, 20220
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕੋਵਿਡ ਪਾਬੰਦੀਆਂ ਤੋਂ ਵੱਡੀ ਰਾਹਤ, ਤੁਰੰਤ ਹਟਾਉਣ ਦੇ ਹੁਕਮ
ਭਗਵੰਤ ਮਾਨ ਭਲਕੇ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬੇ ਤੋਂ ਸਾਰੀਆਂ ਕੋਰੋਨਾ ਪਾਬੰਦੀਆਂ ਨੂੰ ਹਟਾ ਦ
Read More
Comment here