ਕਿਸਾਨਾਂ ਦੀ ਦਿੱਲੀ ‘ਚ 26 ਜਨਵਰੀ ਦੀ ਪਰੇਡ ਨੂੰ ਰੱਦ ਕਰਨ ਸਬੰਧੀ ਦਿੱਲੀ ਪੁਲਿਸ ਨੂੰ ਸੁਪਰੀਮ ਕੋਰਟ ਨੇ ਕੋਰੀ ਨਾਂ ਕਰ ਦਿੱਤੀ ਹੈ ਅਤੇ ਦਿੱਲੀ ਪੁਲਿਸ ਨੂੰ ਕ਼ਾਨੂਨ ਅਨੁਸਾਰ ਕਾਰਵਾਈ ਕਰਨ ਯਾ ਨਾ ਕਰਨ ਦੀ ਗੱਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਮੀਟਿੰਗ ਦੌਰਾਨ ਦਿੱਲੀ ਪੁਲੀਸ ਦੇ ਅਧਿਕਾਰੀਆਂ ਨੂੰ ਸਾਫ ਕਿਹਾ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦਿੱਲੀ ਦੇ ਅੰਦਰ ਬਾਹਰੀ ਰਿੰਗ ਰੋਡ ’ਤੇ ਹੀ ਕਰਨਗੇ ਜਿਸ ਲਈ ਕਿਸੇ ਆਗਿਆ ਦੀ ਜ਼ਰੂਰਤ ਨਹੀਂ, ਪਰ ਦੂਜੇ ਪਾਸੇ ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਕਿਹਾ ਕਿ ਇਹ ਪਰੇਡ ਦਿੱਲੀ ਤੋਂ ਬਾਹਰ ਕੀਤੀ ਜਾਵੇ।
ਕਿਸਾਨ ਜਥੇਬੰਦੀਆਂ ਇਸ ਮੁੱਦੇ ’ਤੇ ਕੱਲ ਫਿਰ ਦਿੱਲੀ ਪੁਲੀਸ ਨਾਲ ਮੁਲਾਕਾਤ ਕਰਨਗੀਆਂ। ਦਿੱਲੀ ਪੁਲਿਸ ਨੇ ਅਜੇ ਤੱਕ ਕਿਸਾਨਾਂ ਸਪੱਸ਼ਟ ਨਹੀਂ ਕੀਤਾ ਹੈ ਕਿ ਕਿਸਾਨਾਂ ਨੂੰ ਟਰੈਕਟਰ ਪਰੇਡ ਦੀ ਇਜਾਜ਼ਤ ਦਿੱਤੀ ਗਈ ਹੈ ਜਾਂ ਨਹੀਂ ਪਰ ਕਿਸਾਨ ਜਥੇਬੰਦੀਆਂ ਨੇ ਦਿੱਲੀ ਪੁਲੀਸ ਨੂੰ ਸਪੱਸ਼ਟ ਕਿਹਾ ਕਿ ਉਹ 26 ਜਨਵਰੀ ਨੂੰ ਦਿੱਲੀ ਦੇ ਅੰਦਰ ਸ਼ਾਂਤਮਈ ਟਰੈਕਟਰ ਰੈਲੀ ਕਰਨਗੇ ਅਤੇ ਇਸ ਮੁੱਦੇ ’ਤੇ ਸਮਝੌਤਾ ਕਰਨ ਦੀ ਕੋਈ ਗੁੰਜਾਇਸ਼ ਨਹੀਂ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਕਰਨਗੇ ਤੇ ਇਸ ਬਾਰੇ ਰੂਟ ਯੋਜਨਾ ਵਿੱਚ ਕੋਈ ਤਬਦੀਲੀ ਨਹੀਂ ਕਰਨਗੇ।
ਮੰਨਿਆ ਜਾਂਦਾ ਹੈ ਕਿ ਦਿੱਲੀ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੇ ਬਾਹਰੀ ਰਿੰਗ ਰੋਡ ਦੀ ਆਵਾਜਾਈ, ਰੁਕਾਵਟਾਂ ਅਤੇ ਹੋਰ ਮੁਸ਼ਕਿਲਾਂ ਦਾ ਹਵਾਲਾ ਦਿੰਦੇ ਹੋਏ ਬਦਲਵਾਂ ਰਸਤਾ ਚੁਣਨ ਲਈ ਕਿਹਾ ਹੈ ਜਿਸਨੂੰ ਕਿਸਾਨਾਂ ਨੇ ਸਾਫ਼ ਇਨਕਾਰ ਕਰ ਦਿੱਤਾ ਹੈ।
ਸਮਾਜ ਸੇਵੀ ਯੋਗੇਂਦਰ ਯਾਦਵ ਨੇ ਕਿਹਾ ਕਿ ਇਸ ਵਾਰ ਦੀ 26 ਜਨਵਰੀ ਦਾ ਦਿਨ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਅਤੇ ਕਿਸਾਨਾਂ ਦੀ ਤਾਕਤ ਅਤੇ ਸੰਕਲਪ ਦੀ ਮਿਸਾਲ ਵਜੋਂ ਅੰਦੋਲਨ ਦੇ ਇਤਿਹਾਸ ਵਿਚ ਦਰਜ ਕੀਤਾ ਜਾਵੇਗਾ। ਸਮਾਜ ਸੇਵੀ ਯੋਗੇਂਦਰ ਯਾਦਵ ਨੇ ਕਿਹਾ ਕਿ ਅਸੀਂ ਆਪਣੇ ਤਿੰਨ ਨੁਕਤਿਆਂ ‘ਤੇ ਸਪੱਸ਼ਟ ਹਾਂ
ਪਹਿਲਾਂ ਪਰੇਡ ਯੋਜਨਾਬੱਧ ਰਸਤੇ ’ਤੇ ਹੋਵੇਗੀ
ਦੂਜਾ ਇਸ ਵਿਚ ਤਬਦੀਲੀ ਦੀ ਕੋਈ ਗੁੰਜਾਇਸ਼ ਨਹੀਂ ਹੈ ਅਤੇ ਇਹ ਦਿੱਲੀ ਦੇ ਅੰਦਰ ਹੋਵੇਗੀ
ਤੀਜਾ ਇਹ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗੀ।
ਸੁਪਰੀਮ ਕੋਰਟ, ਮੋਦੀ ਸਰਕਾਰ ਅਤੇ ਦਿੱਲੀ ਪੁਲਿਸ ਨਾਲ ਕੋਈ ਸਮਝੌਤਾ ਨਹੀਂ : 26 ਜਨਵਰੀ ਨੂੰ ਹੋ ਕੇ ਰਹੇਗੀ ਟਰੈਕਟਰ ਪਰੇਡ
Related tags :
Comment here