ਹੁਸ਼ਿਆਰਪੁਰ
ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਅਤੇ ਆਪਣੇ ਕਰਜ਼ੇ ਤੋਂ ਦੁਖੀ ਹੋ ਕੇ ਹੁਸ਼ਿਆਰਪੁਰ ਦੇ ਦਸੂਹਾ ਹਲਕੇ ਦੇ ਪਿੰਡ ਮੱਦੀਪੁਰ ਦੇ ਇਕ ਕਿਸਾਨ ਪਿਓ ਪੁੱਤ ਨੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਹਨਾਂ ਨੇ ਇਕ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਵਿਚ ਆਤਮਹੱਤਿਆ ਕਰਨ ਦਾ ਕਾਰਨ ਆਪਣੇ ਸਿਰ ਚੜ੍ਹੇ ਕਰਜ਼ੇ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ।
ਮ੍ਰਿਤਕਾਂ ਦੀ ਪਹਿਚਾਣ 70 ਸਾਲਾ ਜਗਤਾਰ ਸਿੰਘ ਤੇ ਉਸਦੇ ਪੁੱਤਰ 45 ਸਾਲਾਂ ਕਿਰਪਾਲ ਸਿੰਘ ਵਜੋਂ ਹੋਈ ਹੈ। ਉਹਨਾਂ ਨੇ ਆਪਣੇ ਕਦਮ ਚੁੱਕਣ ਲਈ ਕੈਪਟਨ ਸਰਕਾਰ ਨੂੰ ਵੀ ਦੋਸ਼ੀ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਸਰਕਾਰ ਨੇ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਸਾਡਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ ।
Comment here