ਕੋਰੋਨਾ ਸੰਕ੍ਰਮਣ ਤੋਂ ਬਾਅਦ ਹੁਣ ਬਲੈਕ ਫੰਗਸ ਜਾਂ mucormycosis ਨਾਮ ਦੀ ਬਿਮਾਰੀ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਕਈ ਰਾਜਾਂ ਨੇ ਬਲੈਕ ਫੰਗਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਇਸ ਵਿਚਾਲੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖ ਕੇ ਆਯੁਸ਼ਮਾਨ ਭਾਰਤ ਅਤੇ ਹੋਰ ਸਿਹਤ ਬੀਮਾ ਯੋਜਨਾਵਾਂ ਤਹਿਤ ਬਲੈਕ ਫੰਗਸ ਨੂੰ ਕਵਰ ਕਰਨ ਦੀ ਬੇਨਤੀ ਕੀਤੀ ਹੈ ।
ਇਸਦੇ ਨਾਲ ਹੀ ਇਸਦੇ ਇਲਾਜ ਲਈ ਬਾਜ਼ਾਰ ਵਿੱਚ ਐਮਫੋਟੀਰਸਿਨ-ਬੀ ਦਵਾਈ ਦੀ ਭਾਰੀ ਘਾਟ ‘ਤੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਇਸ ਗੱਲ ਦਾ ਜ਼ਿਕਰ ਵੀ ਕੀਤਾ ਕਿ ਕੇਂਦਰ ਨੇ ਰਾਜਾਂ ਨੂੰ ਬਲੈਕ ਫੰਗਸ ਨੂੰ ਮਹਾਂਮਾਰੀ ਘੋਸ਼ਿਤ ਕਰਨ ਲਈ ਕਿਹਾ ਹੈ।
ਸੋਨੀਆ ਨੇ ਕਿਹਾ, “ਮਹਾਂਮਾਰੀ ਘੋਸ਼ਿਤ ਕਰਨ ਦਾ ਮਤਲਬ ਹੈ ਕਿ ਇਸ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੇ ਉਤਪਾਦਨ ਅਤੇ ਸਪਲਾਈ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।” ਨਾਲ ਹੀ ਮਰੀਜ਼ਾਂ ਦੀ ਮੁਫਤ ਦੇਖਭਾਲ ਵੀ ਕੀਤੀ ਜਾਣੀ ਚਾਹੀਦੀ ਹੈ। mucormycosis ਤੋਂ ਪ੍ਰਭਾਵਿਤ ਹੋ ਰਹੇ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।”
ਉੱਥੇ ਹੀ ਦੂਜੇ ਪਾਸੇ ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਲੈਕ ਫੰਗਸ ਨਾਲ ਪੈਦਾ ਵਾਲੇ ਰੋਗ mucormycosis ਦੇ ਇਲਾਜ ਵਿੱਚ ਕੰਮ ਆਉਣ ਵਾਲੀਆਂ ਦਵਾਈਆਂ ‘ਅਮਫੋਟਰੀਸਿਨ-ਬੀ’ ਦੇ ਉਤਪਾਦਨ ਲਈ ਪੰਜ ਹੋਰ ਕੰਪਨੀਆਂ ਨੂੰ ਲਾਇਸੈਂਸ ਦਿੱਤਾ ਗਿਆ ਹੈ ਅਤੇ ਉਹ ਜੁਲਾਈ ਤੋਂ ਹਰ ਮਹੀਨੇ ਇਸ ਦਵਾਈ ਦੀਆਂ 1,11,000 ਸ਼ੀਸ਼ੀਆਂ ਦਾ ਉਤਪਾਦਨ ਸ਼ੁਰੂ ਕਰੇਗਾ।
ਦੱਸ ਦੇਈਏ ਕਿ ਸੋਨੀਆ ਗਾਂਧੀ ਲਗਾਤਾਰ ਪ੍ਰਧਾਨ ਮੰਤਰੀ ਮੋਦੀ ਨੂੰ ਕੋਰੋਨਾ ਮਹਾਂਮਾਰੀ ਬਾਰੇ ਪੱਤਰ ਲਿਖ ਰਹੀ ਹੈ। ਵੀਰਵਾਰ ਨੂੰ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ ਕਿ ਉਨ੍ਹਾਂ ਬੱਚਿਆਂ ਨੂੰ ਨਵੋਦਿਆ ਸਕੂਲਾਂ ਵਿੱਚ ਮੁਫਤ ਸਿੱਖਿਆ ਦੇਣ ਬਾਰੇ ਵਿਚਾਰ ਕੀਤਾ ਜਾਵੇ ਜਿਨ੍ਹਾਂ ਨੇ ਕੋਰੋਨਾ ਮਹਾਂਮਾਰੀ ਕਾਰਨ ਆਪਣੇ ਮਾਪਿਆਂ ਜਾਂ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਗੁਆ ਦਿੱਤਾ ਹੈ।
Comment here