CoronavirusIndian PoliticsNationNewsPunjab newsWorld

ਸ਼ਹੀਦਾਂ ਨੂੰ ਸਨਮਾਨ! ਪੰਜਾਬ ਦੇ 17 ਸਰਕਾਰੀ ਸਕੂਲਾਂ ਨੂੰ ਦਿੱਤੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਨ੍ਹਾਂ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਦਿੱਤੀ ਗਈ।

Names of martyrs given

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ ਇਨ੍ਹਾਂ ਵਿੱਚ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।

ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

Names of martyrs given

ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।

ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ।

New Online Transfer Policy for School Teachers

ਵਿਜੇਇੰਦਰ ਸਿੰਗਲਾ ਨੇ ਕਿਹਾ “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਨ੍ਹਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।

Comment here

Verified by MonsterInsights