CoronavirusIndian PoliticsLudhiana NewsNationNewsPunjab newsWorld

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ, ਆਬਕਾਰੀ ਵਿਭਾਗ ਵੱਲੋਂ IIT ਰੋਪੜ ਨਾਲ ਭਾਈਵਾਲੀ

ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰ੍ਹੇ ਤੋਂ ਸੂਬੇ ‘ਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿੱਤਾ ਜਾ ਸਕੇ।

ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ ਲਿਕੁਅਰਜ਼ ਲਿਮਟਿਡ ਤੋਂ ਸ਼ੁਰੂ ਕਰ ਦਿੱਤੀ ਗਈ ਅਤੇ 6 ਮਹੀਨਿਆਂ ਦੌਰਾਨ ਸੂਬੇ ਦੀਆਂ ਸਾਰੀਆਂ ਉਤਪਾਦਨ ਇਕਾਈਆਂ ਨੂੰ ਕਵਰ ਕਰੇਗੀ। ਇਸ ਆਡਿਟ ਦਾ ਮਕਸਦ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.) ਦੀ ਚੋਰੀ ਨੂੰ ਰੋਕਦੇ ਹੋਏ ਸੂਬੇ ਦਾ ਮਾਲੀਆ ਸੁਰੱਖਿਅਤ ਕਰਨਾ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਤਹਿਤ ਇਕ ਆਜ਼ਾਦ ਸੰਸਥਾ ਦੀ ਮਦਦ ਨਾਲ 16 ਡਿਸਟੀਲਰੀਆਂ, 4 ਬੀਅਰ ਬਣਾਉਣ ਦੇ ਕਾਰਖਾਨਿਆਂ ਅਤੇ 25 ਬਾਟਲਿੰਗ ਪਲਾਂਟਾਂ ਦੀ ਸ਼ਮੂਲੀਅਤ ਵਾਲੀਆਂ ਉਤਪਾਦਨ ਇਕਾਈਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਆਡਿਟ ਕੀਤਾ ਜਾਵੇਗਾ। ਇਨ੍ਹਾਂ ਇਕਾਈਆਂ ਵਿੱਚ, ਡੀ-ਨੇਚਰਡ ਸਪੀਰਿਟ, ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ, ਪੰਜਾਬ ਵਿੱਚ ਬਣੀ ਮੱਧਮ ਦਰਜੇ ਦੀ ਸ਼ਰਾਬ ਅਤੇ ਬੀਅਰ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਇਨਾਂ ਇਕਾਈਆਂ ਦੀ ਸਥਾਪਨਾ ਆਬਕਾਰੀ ਵਿਭਾਗ ਦੁਆਰਾ ਆਬਕਾਰੀ ਕਾਨੂੰਨਾਂ ਦੇ ਨਿਯਮਾਂ ਅਨੁਸਾਰ ਲਾਈਸੈਂਸ ਜਾਰੀ ਕਰਕੇ ਕੀਤੀ ਜਾਂਦੀ ਹੈ।

ਕੈਨੇਡਾ ਨੂੰ ਪੰਜਾਬੀਆਂ ਤੋਂ ਮਿਲਦੇ ਹਰ ਸਾਲ 27000 ਕਰੋੜ ਰੁਪਏ | TV Punjab - Punjabi  Songs Online Listen and Download Videos, Images

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.)/ਡੀ ਨੇਚਰਡ ਸਪੀਰਿਟ/ਰੈਕਟੀਫਾਈਡ ਸਪੀਰਿਟ ਲੇਜਾਣ ਲਈ ਸਥਾਪਿਤ ਇਕਾਈਆਂ ਅਤੇ ਪਾਈਪਲਾਈਨਾਂ ਦੀ ਢਾਂਚਾਗਤ ਬਣਤਰ ਦਾ ਆਬਕਾਰੀ ਕਾਨੂੰਨਾਂ ਦੇ ਅਨੁਸਾਰ ਹੋਣਾ ਜ਼ਰੂਰੀ ਹੈ। ਹਾਲ ਹੀ ਵਿੱਚ ਮਾਸ ਫਲੋ ਮੀਟਰਾਂ ਨੂੰ ਸਾਰੀਆਂ ਡਿਸਟਿਲਰੀਆਂ, ਬਾਟਲਿੰਗ ਪਲਾਂਟਾਂ ਅਤੇ ਬੀਅਰ ਉਤਪਾਦਕ ਕਾਰਖਾਨਿਆਂ ਵਿੱਚ ਆਬਕਾਰੀ ਵਿਭਾਗ ਦੀ ਪਹਿਲ ’ਤੇ ਸਥਾਪਤ ਕੀਤਾ ਗਿਆ ਤਾਂ ਜੋ ਇਨ੍ਹਾਂ ਡਿਸਟਿਲਰੀਆਂ ਦੁਆਰਾ ਉਤਪਾਦਨ ਕੀਤੀ ਜਾਂਦੀ ਈ.ਐਨ.ਏ. ਜਾਂ ਹੋਰ ਸ਼ਰਾਬ ਦੀਆਂ ਕਿਸਮਾਂ ਦੀਆਂ ਮਾਤਰਾ ਦਾ ਸਹੀ ਪਤਾ ਲਗਾਇਆ ਜਾ ਸਕੇ ਜਿਨਾਂ ਨੂੰ ਬਾਅਦ ਵਿੱਚ ਬਾਟਲਿੰਗ ਲਈ ਭੇਜ ਦਿੱਤਾ ਜਾਂਦਾ ਹੈ।

ਆਬਕਾਰੀ ਅਧਿਕਾਰੀਆਂ ਵੱਲੋਂ ਇਨ੍ਹਾਂ ਇਕਾਈਆਂ ’ਤੇ ਸਖਤ ਨਜ਼ਰ ਰੱਖੀ ਜਾਂਦੀ ਹੈ ਅਤੇ ਕਿਸੇ ਵੀ ਉਣਤਾਈ ਦੀ ਸੂਰਤ ਵਿੱਚ ਇਕਾਈਆਂ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ। ਇਨ੍ਹਾਂ ਉਤਪਾਦਨ ਇਕਾਈਆਂ ਦੇ ਕੰਮਕਾਜ ‘ਚ ਪਾਰਦਰਸ਼ਿਤਾ ਲਿਆਉਣ ਹਿੱਤ ਹੀ ਆਈ.ਆਈ.ਟੀ. ਰੋਪੜ ਵਰਗੀ ਸੰਸਥਾ ਤੋਂ ਥਰਡ ਪਾਰਟੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਤਕਨੀਕੀ ਮਾਹਿਰਾਂ ਦੀ ਸ਼ਮੂਲੀਅਤ ਵਾਲੀ ਇੱਕ ਟੀਮ ਹਰੇਕ ਇਕਾਈ ਦਾ ਆਡਿਟ ਕਰਕੇ ਆਪਣੀ ਰਿਪੋਰਟ ਦੇਵੇਗੀ ਅਤੇ ਪੂਰੀ ਡੂੰਘਾਈ ਨਾਲ ਮਾਸ ਫਲੋ ਮੀਟਰਾਂ ਦੇ ਕੰਮਕਾਜ ਅਤੇ ਢਾਂਚਾਗਤ ਬਣਤਰ ਦੀ ਜਾਂਚ ਕਰੇਗੀ। ਇਸ ਆਡਿਟ ਦਾ ਸਾਰਾ ਖਰਚਾ ਆਬਕਾਰੀ ਵਿਭਾਗ ਵੱਲੋਂ ਕੀਤਾ ਜਾਵੇਗਾ।

ਪੰਜਾਬ ਕੈਬਨਿਟ ਵੱਲੋਂ 2021-22 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ – Newsline Express

ਇਸ ਢਾਂਚਾਗਤ ਬਣਤਰ ਦੇ ਆਡਿਟ ਦਾ ਮਕਸਦ ਇਹ ਵੇਖਣਾ ਹੈ ਕਿ ਪਲਾਂਟ ਅਤੇ ਉਸਦੇ ਬਣੇ ਹੋਏ ਢਾਂਚੇ, ਵਿਭਾਗ ਦੁਆਰਾ ਮਨਜੂਰਸ਼ੁਦਾ ਸਾਈਟ ਮੈਪ ਦੇ ਅਨੁਸਾਰ ਹਨ ਜਾਂ ਨਹੀਂ। ਇਸ ਦੇ ਨਾਲ ਹੀ ਉਤਪਾਦਕ ਇਕਾਈ ਵਿੱਚ ਵਿਛਾਈਆਂ ਗਈਆਂ ਪਾਈਪਲਾਈਨਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਜਾਂਚ ਦਾ ਮਕਸਦ ਬਣਾਉਣਾ ਹੈ ਕਿ ਕੋਈ ਵੀ ਅਜਿਹੀ ਸਮਾਨਾਂਤਰ ਪਾਈਪ ਲਾਈਨ ਨਾ ਹੋਵੇ ਜੋ ਕਿ ਸਪੀਰਿਟ ਨੂੰ ਆਮ ਵਹਾਅ ਨਾਲੋਂ ਵੱਧ ਮਾਤਰਾ ਵਿੱਚ ਨਾ ਲਿਜਾ ਸਕੇ। ਮਾਸ ਫਲੋ ਮੀਟਰਾਂ ਦਾ ਤਕਨੀਕੀ ਆਡਿਟ ਕਰਨ ਦਾ ਮਕਸਦ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਵਿਆਸ-ਮਿਣਤੀ ਦੀ ਜਾਂਚ ਕਰਨਾ ਹੋਵੇਗਾ। ਇਸ ਦੇ ਨਾਲ ਹੀ ਇਸ ਪੱਖ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਫਲੋ ਮੀਟਰਾਂ ਦੁਆਰਾ ਸਪੀਰਿਟ ਦੇ ਪੂਰੇ ਵਹਾਅ ਦੀ ਮਿਣਤੀ ਕੀਤੀ ਜਾ ਰਹੀ ਹੈ ਜਾਂ ਨਹੀਂ ਅਤੇ ਕਿਤੇ ਕੋਈ ਹੋਰ ਪਾਈਪ ਲਾਈਨ ਤਾਂ ਨਹੀਂ ਵਿਛਾਈ ਗਈ ਜੋ ਕਿ ਫਲੋ ਮੀਟਰ ਨੂੰ ਬਾਈਪਾਸ ਕਰਦੀ ਹੋਵੇ।

Comment here

Verified by MonsterInsights