ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ SIT ਸਾਹਮਣੇ ਪੇਸ਼ ਹੋਏ ਹਨ। ਇਸ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਪਟਿਆਲਾ ਸਰਕਟ ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਵੱਲੋਂ ਉੱਘੇ ਪੰਥ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਸਣੇ 12 ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। SIT ਵੱਲੋਂ ਇਨ੍ਹਾਂ ਨੂੰ 2 ਜੁਲਾਈ ਨੂੰ ਫ਼ਰੀਦਕੋਟ ਵਿਖੇ SIT ਦੇ ਕੰਪਲੈਕਸ ਵਿਖੇ ਸਵੇਰੇ 10:00 ਵਜੇ ਬੁਲਾਇਆ ਗਿਆ ਸੀ।
ਦੱਸ ਦੇਈਏ ਕਿ ਇਸ ਪੁੱਛਗਿੱਛ ਦੌਰਾਨ ਭਾਈ ਰਣਜੀਤ ਸਿੰਘ SIT ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ । ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਇਨਸਾਫ਼ ਦੀ ਪੂਰੀ ਉਮੀਦ ਹੈ, ਜਿਸ ਦੇ ਚੱਲਦਿਆਂ ਉਹ SIT ਨੂੰ ਆਪਣਾ ਪੂਰਾ ਸਹਿਯੋਗ ਦਿੰਦੇ ਆਏ ਹਨ।
Comment here