ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ (IGMC) ਵਿੱਚ ਆਖਰੀ ਸਾਹ ਲਏ ।
ਉਹ 87 ਸਾਲ ਦੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਵੀਰਭੱਦਰ ਸਿੰਘ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਰਾਜਾ ਵੀਰਭੱਦਰ ਸਿੰਘ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਯੋਗ ਪ੍ਰਬੰਧਕ ਅਤੇ ਸੱਜਣ ਜਿਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਮਿਲਿਆ ਸੀ, ਉਹ ਸਿਰਫ ਇੱਕ ਵੱਡੇ ਭਰਾ ਨਹੀਂ, ਬਲਕਿ ਸਾਡੇ ਨਾਲ-ਨਾਲ ਬਹੁਤ ਸਾਰੇ ਲੋਕਾਂ ਲਈ ਇੱਕ ਸਲਾਹਕਾਰ ਵੀ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।”
ਦੱਸ ਦੇਈਏ ਕਿ ਵੀਰਭੱਦਰ ਸਿੰਘ ਲਗਭਗ ਪਿਛਲੇ ਦੋ ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਨੇ ਦੋ ਵਾਰ ਕੋਰੋਨਾ ਨੂੰ ਹਰਾਇਆ ਸੀ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਜਿਸਦੇ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ ।
Comment here